health department decision corona tb patients: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਇਸ ਸਮੇਂ ਕੋਰੋਨਾ ਦਾ ਪੀਕ ਦੌਰ ਚੱਲ ਰਿਹਾ ਹੈ। ਰੋਜ਼ਾਨਾ ਸੈਕੜਿਆਂ ‘ਚ ਮਾਮਲੇ ਸਾਹਮਣੇ ਆ ਰਹੇ ਹਨ ਅਤੇ 10 ਤੋਂ ਵੱਧ ਲੋਕ ਦਮ ਤੋੜ ਰਹੇ ਹਨ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਕੋਰੋਨਾ ਨਾਲ ਦੇ ਨਾਲ ਨਜਿੱਠਣ ਤੋਂ ਇਲਾਵਾ ਲੋਕਾਂ ਦੀ ਭਲਾਈ ਲਈ ਇਕ ਹੋਰ ਅਹਿਮ ਫੈਸਲਾ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਟੀ.ਬੀ ਅਤੇ ਕੋਵਿਡ ਦੇ ਲੱਛਣ ਇਕੋ ਜਿਹੇ ਹੋਣ ਕਾਰਨ ਟੀ.ਬੀ. ਮਰੀਜ਼ਾਂ ਨੂੰ ਕੋਵਿਡ ਦਾ ਖਤਰਾ ਜਿਆਦਾ ਹੈ। ਇਸ ਦੇ ਮੱਦੇਨਜ਼ਰ ਸਿਹਤ ਮੰਤਰਾਲੇ ਨੇ ਟੀ.ਬੀ ਮਰੀਜ਼ਾਂ ਨੂੰ ਕੋਵਿਡ ਜਾਂਚ ਅਤੇ ਪਾਜ਼ੀਟਿਵ ਮਰੀਜ਼ਾਂ ਦੀ ਟੀ.ਬੀ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਇਨਫਲੂਐਂਜਾ ਲਾਈਕ ਇਲਨੈਸ ਅਤੇ ਐੱਸ.ਏ.ਆਰ.ਆਈ ਮਾਮਲਿਆਂ ਦੀ ਵੀ ਟੀ.ਬੀ ਦੀ ਜਾਂਚ ਨੂੰ ਕਿਹਾ ਹੈ।
ਜ਼ਿਕਰਯੋਗ ਹੈ ਕਿ ਜ਼ਿਲ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਇਸ ਦੀ ਰੋਕਥਾਮ ਦੇ ਲਈ ਹਰ ਸੰਭਵ ਕਦਮ ਚੁੱਕ ਰਿਹਾ ਹੈ। ਇਸ ਦੇ ਨਾਲ ਪੁਲਿਸ ਵਿਭਾਗ ਵੀ ਪੂਰੀ ਮੁਸਤੈਦੀ ਦਿਖਾ ਰਹੇ ਹਨ। ਕੋਰੋਨਾ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ‘ਤੇ ਪੁਲਿਸ ਦੀ ਸਖਤੀ ਬਰਕਰਾਰ ਹੈ। ਨਿਯਮ ਤੋੜਨ ‘ਤੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਜਰੂਰਤ ਪੈਣ ‘ਤੇ ਮਾਮਲਾ ਦਰਜ ਕਰਕੇ ਗ੍ਰਿਫਤਾਰ ਵੀ ਕੀਤਾ ਜਾ ਰਿਹਾ ਹੈ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖਰੇਖ ‘ਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਹਨ ਅਤੇ ਦਿਨ-ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 10436 ਮਰੀਜ਼ਾਂ ‘ਚੋਂ 79.15% (8261 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ‘ਚ ਇਲਾਜ ਅਧੀਨ ਹਨ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।