heavy rain ludhiana: ਲੁਧਿਆਣਾ ਵਾਸੀਆਂ ‘ਤੇ ਮਾਨਸੂਨ ਇੰਨਾ ਮੇਹਰਬਾਨ ਹੋਇਆ ਹੈ ਕਿ ਅੱਜ ਸਵੇਰ ਤੋਂ ਖੂਬ ਬਰਸ ਰਿਹਾ ਹੈ। ਦੱਸ ਦੇਈਏ ਕਿ ਜਿੱਥੇ ਕਾਫੀ ਬਾਰਿਸ਼ ਹੋਣ ਨਾਲ ਲੋਕਾਂ ਨੇ ਆਨੰਦ ਮਾਣਿਆ, ਉੱਥੇ ਹੀ ਸ਼ਹਿਰ ਦੇ ਕਈ ਥਾਵਾਂ ‘ਤੇ ਪਾਣੀ ਭਰ ਗਿਆ।
ਜਾਣਕਾਰੀ ਮੁਤਾਬਕ ਅੱਜ ਸਵੇਰ ਲਗਭਗ 4 ਵਜੇ ਤੇਜ਼ ਹਨ੍ਹੇਰੀ ਤੋਂ ਬਾਅਦ ਕਾਫੀ ਤੇਜ਼ ਬਾਰਿਸ਼ ਸ਼ੁਰੂ ਹੋਈ, ਜਿਸ ਨਾਲ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਅੱਜ ਪੂਰਾ ਦਿਨ ਰੁਕ-ਰੁਕ ਕੇ ਬਾਰਿਸ਼ ਜਾਰੀ ਰਹਿ ਸਕਦੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੰਗਲਵਾਰ ਸ਼ਾਮ ਨੂੰ ਵੀ ਕਾਫੀ ਬਾਰਿਸ਼ ਹੋਈ ਸੀ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਸੀ।
ਭਾਰਤ ਮੌਸਮ ਵਿਭਾਗ ਮੁਤਾਬਕ ਸ਼ਹਿਰ ‘ਚ ਲਗਭਗ 12 ਮਿਲੀਮੀਟਰ ਬਾਰਿਸ਼ ਹੋਈ।ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਰਹੀਆਂ ਸੀ ਜਦਕਿ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 35.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਵਿਭਾਗ ਨੇ ਇਹ ਵੀ ਅੰਦਾਜ਼ਾ ਲਾਇਆ ਹੈ ਕਿ ਅਗਲੇ 2 ਦਿਨਾਂ ਦੌਰਾਨ ਜ਼ਿਲ੍ਹੇ ‘ਚ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ।