holi traffic police action hooliganism youth: ਲੁਧਿਆਣਾ (ਤਰਸੇਮ ਭਾਰਦਵਾਜ)- ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਲੁਧਿਆਣਾ ‘ਚ ਪੁਲਿਸ ਪ੍ਰਸ਼ਾਸਨ ਵੱਲੋਂ ਹੋਲੀ ਮਨਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸੀ, ਜਿਸ ਸਬੰਧੀ ਪੁਲਿਸ ਪ੍ਰਸ਼ਾਸਨ ਵੱਲੋਂ ਸ਼ੋਸਲ ਮੀਡੀਆਂ ‘ਤੇ ਜਾਣਕਾਰੀ ਸਾਂਝੀ ਕੀਤੀ ਗਈ ਸੀ। ਪਾਬੰਦੀ ਦੇ ਬਾਵਜੂਦ ਅੱਜ ਸ਼ਹਿਰ ‘ਚ ਨੌਜਵਾਨਾਂ ਵੱਲੋਂ ਹੋਲੀ ਮਨਾਉਂਦੇ ਹੋਏ ਹੁੱਲੜਬਾਜ਼ੀ ਕੀਤੀ ਗਈ, ਇੰਨਾ ਹੀ ਨਹੀਂ ਸ਼ਰਾਬ ਪੀ ਕੇ ਵਾਹਨਾਂ ‘ਤੇ ਗਲੀ-ਮੁਹੱਲਿਆਂ ‘ਚ ਚੱਕਰ ਕੱਟੇ ਜਾ ਰਹੇ ਸੀ, ਜਿਨ੍ਹਾਂ ‘ਤੇ ਲਗਾਮ ਕੱਸਦੇ ਹੋਏ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਦੱਸ ਦੇਈਏ ਕਿ ਅੱਜ ਸ਼ਹਿਰ ‘ਚ ਟ੍ਰੈਫਿਕ ਪੁਲਿਸ ਲੁਧਿਆਣਾ ਵੱਲੋਂ ਹੋਲੀ ਦੇ ਤਿਉਹਾਰ ਦੌਰਾਨ ਸ਼ਰਾਬ ਪੀ ਕੇ ਵਾਹਨ ਚਲਾਉਣ, ਹੁੱਲੜਬਾਜੀ ਕਰਨ ਵਾਲੇ ਚਾਲਕਾਂ ਅਤੇ ਟ੍ਰਿਪਲ ਰਾੲਡਿੰਗ ਕਰਨ ਵਾਲੇ ਚਾਲਕਾਂ ਨੂੰ ਰੋਕ ਕੇ ‘ਐਲਕੋਹਲ ਬਰੀਫ ਮੀਟਰ’ ਰਾਹੀਂ ਚੈਂਕਿੰਗ ਕਰਕੇ ਮੌਕੇ ‘ਤੇ ਚਲਾਨ ਕੱਟੇ ਗਏ।
ਜ਼ਿਕਰਯੋਗ ਹੈ ਕਿ ਲੁਧਿਆਣਾ ਪੁਲਿਸ ਪ੍ਰਸ਼ਾਸਨ ਨੇ ਕੋਰੋਨਵਾਇਰਸ ਮਾਮਲਿਆਂ ਦੀ ਗਿਣਤੀ ਵਧਣ ਦੇ ਮੱਦੇਨਜ਼ਰ ਹੋਲੀ ਦੇ ਤਿਉਹਾਰ ਦੌਰਾਨ ਜਨਤਕ ਸਮਾਗਮਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕਿਸੇ ਵੀ ਅਜਿਹੇ ਪ੍ਰੋਗਰਾਮ ਪ੍ਰਬੰਧਕਾਂ ਨੂੰ ਬੁਕਿੰਗ ਲਈ ਪੈਸੇ ਨਾ ਦੇਣ।
ਇਸ ਤੋਂ ਇਲਾਵਾ ਲੋਕਾਂ ਨੂੰ ਘਰ ਰਹਿ ਕੇ ਹੋਲੀ ਮਨਾਉਣ ਦੀ ਸਲਾਹ ਵੀ ਦਿੱਤੀ ਗਈ ਸੀ।ਇਸ ਸਬੰਧੀ ਪੁਲਿਸ ਵੱਲੋਂ ਆਪਣੇ ਅਧਿਕਾਰਤ ਫੇਸਬੁੱਕ ਪੇਜ ‘ਤੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਗਈ ਸੀ।
ਦੱਸਣਯੋਗ ਹੈ ਕਿ ਮਹਾਨਗਰ ‘ਚ ਖਤਰਨਾਕ ਕੋਰੋਨਾਵਾਇਰਸ ਦੇ ਮਾਮਲੇ ਦਿਨੋ ਦਿਨ ਵੱਧਦੇ ਹੀ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਜ਼ਿਲ੍ਹੇ ਪ੍ਰਸ਼ਾਸਨ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਕਮਰ ਕੱਸ ਲਈ ਗਈ ਹੈ ਅਤੇ ਤਿਉਹਾਰ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਪਰ ਲੋਕਾਂ ‘ਚ ਕੋਰੋਨਾ ਨਿਯਮਾਂ ਨੂੰ ਲੈ ਕੇ ਅਵੇਸਲਾਪਣ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਮਹਾਨਗਰ ‘ਚ ਰੋਜ਼ਾਨਾ 400 ਤੱਕ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਰਹੀ ਹੈ।
ਇਹ ਵੀ ਦੇਖੋ