hospital treatment corona patients: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਖਤਰਨਾਕ ਕੋਰੋਨਾਵਾਇਰਸ ਨਾਲ ਪੀੜਤਾਂ ਮਰੀਜ਼ਾਂ ਲਈ ਦੇ ਇਲਾਜ ਲਈ ਪ੍ਰਸ਼ਾਸਨ ਵੱਲੋਂ ਕਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਵੈਸੇ ਤਾਂ ਸਿਹਤ ਵਿਭਾਗ ਸਮੇਤ ਸਾਰੇ ਡਾਕਟਰਾਂ ਆਪਣੀਆਂ ਪੂਰੀਆਂ ਕੋਸ਼ਿਸ਼ਾਂ ਲਾ ਕੇ ਇਨ੍ਹਾਂ ਮਰੀਜ਼ਾਂ ਦੀ ਦੇਖਭਾਲ ਕਰ ਰਹੇ ਹਨ ਪਰ ਫਿਰ ਵੀ ਇਨ੍ਹਾਂ ਮਰੀਜ਼ਾਂ ਦੇ ਇਲਾਜ ‘ਚ ਜਰਾ ਜਿੰਨੀ ਵੀ ਲਾਪਵਾਹੀ ਵਰਤਣ ‘ਤੇ ਹੁਣ ਡਾਕਟਰਾਂ ‘ਤੇ ਸਖਤਾਈ ਵਰਤੀ ਜਾਵੇਗੀ । ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਹੈ ਕਿ ਜ਼ਿਲ੍ਹੇ ‘ਚ ਸੇਵਾ ਨਿਭਾ ਰਹੇ ਸਾਰੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਕੋਰੋਨਾ ਮਰੀਜ਼ ਦੇ ਇਲਾਜ ਤੋਂ ਇਨਕਾਰ ਨਾ ਕੀਤਾ ਜਾਵੇ। ਜੇਕਰ ਕਿਸੇ ਡਾਕਟਰ ਜਾਂ ਸੰਸਥਾ ਖਿਲਾਫ ਕੋਈ ਸ਼ਿਕਾਇਤ ਮਿਲੀ ਤਾਂ ਉਸ ਖਿਲਾਫ ਰਾਸ਼ਟਰੀ ਆਫਤ ਪ੍ਰਬੰਧਨ ਐਕਟ ਅਤੇ ਇਪੇਡੇਮਿਕ ਡਿਸੀਜ਼-1897 ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।
ਭਾਵੇ ਡੀ.ਸੀ ਨੇ ਮੈਡੀਕਲ ਸਟਾਫ ਦੀ ਡਿਊਟੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਹੈ ਕਿ ਇਹ ਇਕ ਅਜਿਹਾ ਪੇਸ਼ਾ ਹੈ, ਜਿਸ ਦੇ ਅਧੀਨ ਆਉਣ ਵਾਲੀਆਂ ਸੇਵਾਵਾਂ ਕੋਈ ਹੋਰ ਨਹੀਂ ਨਿਭਾ ਸਕਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਕਤ ਸੇਵਾਵਾਂ ਦੌਰਾਨ ਇਹ ਵੀ ਦੇਖਣ ਨੂੰ ਆਇਆ ਹੈ ਕਿ ਕੁਝ ਸਿਹਤ ਕਰਮਚਾਰੀ ਦੁਆਰਾ ਆਪਣਾ ਫਰਜ ਨਿਭਾਉਣ ਦੀ ਬਜਾਏ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਤੋਂ ਮਰੀਜ਼ਾਂ ਦੇ ਇਲਾਜ ‘ਚ ਰੁਕਾਵਟ ਆ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੋਕਹਿੱਤ ‘ਚ ਅਜਿਹੀਆਂ ਰੁਕਾਵਟਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।
ਜ਼ਿਕਰਯੋਗ ਹੈ ਕਿ ਇੱਥੇ ਐਤਵਾਰ ਨੂੰ ਡੀ.ਐੱਮ.ਸੀ ਹਸਪਤਾਲ ‘ਚ ਹਾਦਸਾਗ੍ਰਸਤ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਹਸਪਤਾਲ ਸਟਾਫ ਨੇ ਆਪਰੇਸ਼ਨ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ।