injured youth corona hospital operation: ਲੁਧਿਆਣਾ (ਤਰਸੇਮ ਭਾਰਦਵਾਜ)- ਵੈਸੇ ਤਾਂ ਸਾਡੇ ਸਮਾਜ ‘ਚ ਡਾਕਟਰਾਂ ਨੂੰ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ, ਜੋ ਇਨਸਾਨ ਨੂੰ ਮੌਤ ਦੇ ਮੂੰਹ ‘ਚੋਂ ਵੀ ਬਚਾਉਣ ਦਾ ਕੰਮ ਕਰਦੇ ਹਨ ਪਰ ਦੁਨੀਆ ‘ਚ ਕੁਝ ਅਜਿਹੇ ਲੋਕ ਵੀ ਮੌਜੂਦ ਹੁੰਦੇ ਹਨ ਜੋ ਡਾਕਟਰਾਂ ਦੇ ਨਾਂ ‘ਤੇ ਗਲਤ ਕੰਮ ਕਰਕੇ ਸਮਾਜ ਲਈ ਧੱਬਾ ਬਣਦੇ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਹਾਦਸੇ ਦੌਰਾਨ ਨੌਜਵਾਨ ਜ਼ਖਮੀ ਨੂੰ ਹਸਪਤਾਲ ‘ਚ ਭਰਤੀ ਕਰਵਾਉਣ ਤੋਂ ਬਾਅਦ ਰਿਪੋਰਟ ਪਾਜ਼ੀਟਿਵ ਪਾਈ ਗਈ ਤਾਂ ਡਾਕਟਰਾਂ ਨੇ ਉਸ ਦਾ ਆਪਰੇਸ਼ਨ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਮਾਮਲੇ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਵੱਲੋਂ ਭਾਰੀ ਰੋਸ ਦੇਖਿਆ ਗਿਆ।
ਦੱਸਣਯੋਗ ਹੈ ਕਿ ਹੈਬੋਵਾਲ ਦੇ ਇਲਾਕੇ ‘ਚ ਰਹਿਣ ਵਾਲਾ ਇਕ 26 ਸਾਲਾਂ ਨੌਜਵਾਨ ਦਾ ਸ਼ਨੀਵਾਰ ਸ਼ਾਮ ਨੂੰ ਸਾਊਥ ਸਿਟੀ ਰੋਡ ‘ਤੇ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਨੂੰ ਲੋਕਾਂ ਨੇ ਤਰੁੰਤ ਡੀ.ਐੱਮ.ਸੀ. ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਦੇ ਦੋਵਾਂ ਪੈਰਾਂ ਦੀਆਂ ਹੱਡੀਆਂ ਟੁੱਟ ਗਈਆਂ ਅਤੇ ਰੀਡ ਦੀ ਹੱਡੀ ‘ਤੇ ਵੀ ਸੱਟ ਲੱਗੀ। ਇਸ ਤੋਂ ਬਾਅਦ ਡਾਕਟਰਾਂ ਨੇ ਪਰਿਵਾਰਿਕ ਮੈਂਬਰਾਂ ਨੂੰ ਦੱਸਿਆ ਕਿ ਨੌਜਵਾਨ ਦਾ ਆਪਰੇਸ਼ਨ ਕਰਨਾ ਪਵੇਗਾ। ਇਸ ਦੇ ਲਈ ਹਸਪਤਾਲ ਵੱਲੋਂ ਉਸ ਦੀ ਕੋਰੋਨਾ ਜਾਂਚ ਕੀਤੀ ਗਈ ਤਾਂ ਨੌਜਵਾਨ ਪਾਜ਼ੀਟਿਵ ਪਾਇਆ ਗਿਆ, ਜਿਸ ਤੋਂ ਬਾਅਦ ਡਾਕਟਰਾਂ ਨੇ ਉਸ ਦਾ ਆਪਰੇਸ਼ਨ ਕਰਨ ਤੋਂ ਇਨਕਾਰ ਕਰ ਦਿੱਤਾ। ਜ਼ਖਮੀ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਡਾਕਟਰਾਂ ਦੀਆਂ ਕਾਫੀ ਮਿੰਨਤਾ-ਤਰਲੇ ਕਰਨ ਤੋਂ ਬਾਅਦ ਵੀ ਉਨ੍ਹਾਂ ਦੇ ਪੁੱਤਰ ਦਾ ਆਪਰੇਸ਼ਨ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਨੌਜਵਾਨ ਨੂੰ ਆਈਸੋਲੇਟ ਕਰ ਦਿੱਤਾ ਹੈ। ਨੌਜਵਾਨ ਦੇ ਪਿਤਾ ਨੇ ਦੋਸ਼ ਲਾਇਆ ਹੈ ਕਿ ਜੇਕਰ ਉਸ ਦੇ ਪੁੱਤਰ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਉਸ ਦੇ ਲਈ ਹਸਪਤਾਲ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਇਸ ਸਬੰਧ ‘ਚ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਵੱਲੋਂ ਇਸ ਗੱਲ ਦਾ ਭਰੋਸਾ ਦਿਵਾਇਆ ਗਿਆ ਹੈ ਕਿ ਜ਼ਖਮੀ ਨੌਜਵਾਨ ਦੇ ਪਰਿਵਾਰਿਕ ਨੂੰ ਮਰੀਜ਼ ਦੀ ਹਾਲਤ ਸਥਿਰ ਹੋਣ ‘ਤੇ ਆਪਰੇਸ਼ਨ ਕਰਨ ਕੀਤਾ ਜਾਵੇਗਾ।