International Nurses Day ludhiana dc: ਲੁਧਿਆਣਾ (ਤਰਸੇਮ ਭਾਰਦਵਾਜ)- ਕੋਰੋਨਾ ਮਹਾਮਾਰੀ ਦੌਰਾਨ ਨਰਸਾਂ ਵੱਲੋਂ ਕੜੀ ਮਿਹਨਤ ਨਾਲ ਨਿਭਾਈ ਜਾ ਰਹੀ ਡਿਊਟੀ ਦੀ ਸ਼ਲਾਘਾ ਕਰਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ‘ਅੰਤਰਰਾਸ਼ਟਰੀ ਨਰਸ ਦਿਵਸ’ ਮੌਕੇ ਇਸ ਮਹਾਮਾਰੀ ਵਿਰੁੱਧ ਲੜਾਈ ‘ਚ ਉਨ੍ਹਾਂ ਦੀ ਸਮਰਪਿਤ ਭਾਵਨਾ ਨੂੰ ਸਲਾਮ ਕੀਤਾ।ਇਸ ਮੁਸ਼ਕਲ ਘੜੀ ‘ਚ ਦਿਨ-ਰਾਤ ਕੰਮ ਕਰ ਰਹੀਆਂ ਸਮੂਹ ਨਰਸਾਂ ਨੂੰ ਇੱਕ ਵੀਡੀਓ ਸੰਦੇਸ਼ ‘ਚ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਨਰਸਾਂ ਵੱਲੋਂ ਬੇਮਿਸਾਲ ਉਪਰਾਲੇ ਕਰਦਿਆਂ ਦੂਜਿਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਆਪਣੀ ਜਾਨ ਨੂੰ ਵੀ ਜੋਖਮ ਵਿੱਚ ਪਾਇਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਦੀ ਮਾਰੂ ਲਹਿਰ ਨੇ ਸਾਰੇ ਦੇਸ਼ ਨੂੰ ਆਪਣੀ ਚਪੇਟ ‘ਚ ਲਿਆ ਹੈ ਅਤੇ ਸਿਹਤ ਸੰਭਾਲ ਕਰਮਚਾਰੀ ਖ਼ਾਸਕਰ ਨਰਸਾਂ ਇਸ ਮਹਾਮਾਰੀ ਦਾ ਮੁਕਾਬਲਾ ਕਰਨ ਲਈ ਸ਼ਲਾਘਾਯੋਗ ਭੂਮਿਕਾ ਅਦਾ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਨਰਸਾਂ ਨੇ ਮਨੁੱਖਤਾ ਦੀ ਹੋਂਦ ਨੂੰ ਬਚਾਉਣ ਲਈ ਅਣਥੱਕ ਸੇਵਾ ਕਰਦਿਆਂ ਮਿਸਾਲੀ ਫਰਜ਼ ਨਿਭਾਇਆ ਹੈ।ਡਿਪਟੀ ਕਮਿਸ਼ਨਰ ਨੇ ਆਸ ਪ੍ਰਗਟਾਈ ਹੈ ਕਿ ਨਰਸਾਂ ਵੱਲੋਂ ਕੀਤੀ ਗਈ ਸਖਤ ਮਿਹਨਤ ਲੱਖਾਂ ਲੋਕਾਂ ਦੀਆਂ ਜਾਨਾਂ ਬਚਾਉਣ ‘ਚ ਅਹਿਮ ਰੋਲ ਅਦਾ ਕਰੇਗੀ।ਉਨ੍ਹਾਂ ਕਿਹਾ ਕਿ ਬਿਨ੍ਹਾਂ ਵਰਦੀ ਵਾਲੇ ਇਨ੍ਹਾਂ ਸੈਨਿਕਾਂ ਦੀ ਸਖਤ ਮਿਹਨਤ ਦੂਜਿਆਂ ਲਈ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਣਾ ਵਜੋਂ ਕੰਮ ਕਰੇਗੀ।
ਇਹ ਵੀ ਦੇਖੋ– ਲੁਧਿਆਣਾ ਵਾਲੇ ਧਿਆਨ ਨਾਲ ਸੁਣਨ DC ਦੀਆਂ ਇਹ ਗੱਲਾਂ, ਸੁਣੋ ਤੇ ਸਮਝੋ ਹਾਲਾਤ ਦੀ ਗੰਭੀਰਤਾ ਨੂੰ