Jagraon congress leader passes away: ਲੁਧਿਆਣਾ (ਤਰਸੇਮ ਭਾਰਦਵਾਜ)- ਜਗਰਾਓ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ ਸੀਨੀਅਰ ਕਾਂਗਰਸੀ ਨੇਤਾ ਅਤੇ ਬਲਾਕ ਕਮੇਟੀ ਮੈਂਬਰ ਤੇਜਿੰਦਰ ਸਿੰਘ ਨੰਨੀ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਇਹ ਘਟਨਾ ਉਸ ਸਮੇ ਵਾਪਰੀ ਜਦੋਂ ਕਾਂਗਰਸੀ ਨੇਤਾ ਤੇਜਿੰਦਰ ਸਿੰਘ ਨੰਨੀ ਅੱਜ ਭਾਵ ਸਵੇਰਸਾਰ ਖੇਤ ਗਏ, ਜਿੱਥੇ ਉਨ੍ਹਾਂ ਨੇ ਰੁੱਖ ਨਾਲ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਦੇ ਕਾਰਨਾ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ ਤੇ ਨਾ ਹੀ ਕੋਈ ਮੌਕੇ ‘ਤੇ ਸੁਸਾਈਡ ਨੋਟ ਬਰਾਮਦ ਹੋਇਆ ਹੈ ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਲੁਧਿਆਣਾ ਦੇਹਾਤ ਦੇ ਕਾਂਗਰਸ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਬਲਾਕ ਕਾਂਗਰਸ ਪ੍ਰਧਾਨ ਰਵਿੰਦਰ ਕੁਮਾਰ ਸੱਭਰਵਾਲ, ਮਾਰਕੀਟ ਕਮੇਟੀ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ ਸਮੇਤ ਕਈ ਹੋਰ ਕਾਂਗਰਸੀ ਆਗੂਆਂ ਨੇ ਪਰਿਵਾਰ ਨਾਲ ਦੁੱਖ ਜਤਾਇਆ।