jail guard crpf central jail: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ਦੀ ਕੇਂਦਰੀ ਜੇਲ ‘ਚੋਂ ਮੋਬਾਇਲ ਫੋਨ ਅਤੇ ਨਸ਼ਾ ਮਿਲਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਹੁਣ ਫਿਰ ਜੇਲ ਦੀਆਂ ਬੈਰਕਾਂ ‘ਚੋਂ ਤਲਾਸ਼ੀ ਦੌਰਾਨ ਕੈਦੀਆਂ ਤੋਂ 10 ਮੋਬਾਇਲ ਫੋਨ ਅਤੇ 163 ਜਰਦੇ ਦੀਆਂ ਪੁੜੀਆਂ ਬਰਾਮਦ ਕੀਤੀਆਂ ਗਈਆਂ ਹਨ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸਹਾਇਕ ਸੁਪਰਡੈਂਟ ਤਰਸੇਮ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਅਤੇ ਸੀ.ਆਰ.ਪੀ.ਐੱਫ ਟੀਮ ਨੇ ਸੰਯੁਕਤ ਰੂਪ ਨਾਲ ਜੇਲ ਦੇ ਅੰਦਰ ਸਰਚ ਆਪਰੇਸ਼ਨ ਚਲਾਇਆ। ਇਸ ਦੌਰਾਨ ਵੱਖ-ਵੱਖ ਬੈਰਕਾਂ ‘ਚ ਮੌਜੂਦ ਕੈਦੀਆਂ ਦੇ ਕਬਜ਼ੇ ‘ਚੋਂ ਮੋਬਾਈਲ ਫੋਨ ਅਤੇ ਜਰਦੇ ਦੀਆਂ ਪੁੜੀਆਂ ਬਰਾਮਦ ਹੋਇਆ। ਜਾਂਚ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ‘ਚ ਜੇਲ ਸੁਪਰਡੈਂਟ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ
ਇਸ ਮਾਮਲੇ ‘ਚ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਤਰਸੇਮ ਪਾਲ ਸਿੰਘ ਦੇ ਬਿਆਨਾਂ ‘ਤੇ ਹਵਾਲਾਤੀ ਨਿਖਿਲ ਸ਼ਰਮਾ, ਗੁਲਸ਼ਨ, ਪ੍ਰਤਾਪ ਸਿੰਘ, ਸ਼ੁਭਮ, ਸੱਤਪਾਲ ਤੇ ਜਸਦੀਪ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਦੇਖੋ–