Khanna corona youth death: ਲੁਧਿਆਣਾ ‘ਚ ਕੋਰੋਨਾ ਨੇ ਹਾਲਾਤ ਬਦ ਤੋਂ ਬਦਤਰ ਬਣਾ ਦਿੱਤੇ ਹਨ। ਤਾਜ਼ਾ ਜਾਣਕਾਰੀ ਹੁਣ ਖੰਨਾ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਅੱਜ ਭਾਵ ਵੀਰਵਾਰ ਕੋਰੋਨਾ ਪੀੜਤ ਨੌਜਵਾਨ ਦੀ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲ ‘ਚ ਇਲਾਜ ਅਧੀਨ ਮੌਤ ਹੋ ਗਈ ਹੈ। ਇਸ ਨਾਲ ਖੰਨਾ ਸ਼ਹਿਰ ‘ਚ ਹੁਣ ਕੋਰੋਨਾ ਨਾਲ 2 ਮੌਤਾਂ ਹੋ ਚੁੱਕੀਆਂ ਹਨ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਬੀਤੇ ਦਿਨ ਭਾਵ ਬੁੱਧਵਾਰ ਨੂੰ 53 ਕੋਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 7 ਮੌਤਾਂ ਹੋਈਆਂ ਸੀ। ਹੁਣ ਤੱਕ ਮਹਾਨਗਰ ‘ਚ 2886 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 81 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੌਜੂਦਾ ਸਮੇਂ ਜ਼ਿਲ੍ਹੇ ‘ਚ 884 ਸਰਗਰਮ ਮਾਮਲੇ ਹਨ।