Khanna police robber gang arrest: ਲੁਧਿਆਣਾ (ਤਰਸੇਮ ਭਾਰਦਵਾਜ)- ਖੰਨਾ ਸਿਟੀ-2 ਦੀ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਹੋਇਆ ਲੁਟੇਰੇ ਗਿਰੋਹ ਨੂੰ ਰੰਗੇ ਹੱਥੀ ਕਾਬੂ ਕੀਤਾ ਹੈ, ਜਿਸ ਕੋਲੋਂ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਲੁਟੇਰਾ ਗਿਰੋਹ ਨੂੰ ਉਸ ਸਮੇਂ ਕਾਬੂ ਕੀਤਾ, ਜਦੋਂ ਪੁਲਿਸ ਟੀਮ ਨੇ ਖਟੀਕਾ ਚੌਕ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ 3 ਵਿਅਕਤੀ ਚੋਰੀ ਦੀ ਮੋਟਰਸਾਈਕਲ ‘ਤੇ ਆ ਰਹੇ ਹੈ। ਨਾਕਾਬੰਦੀ ਦੌਰਾਨ ਜਦੋਂ ਮੋਟਰਸਾਈਕਲ ਸਵਾਰ ਲੁਟੇਰੇ ਪਹੁੰਚੇ ਤਾਂ ਪੁਲਿਸ ਨੇ ਚੈਕਿੰਗ ਕੀਤੀ। ਪੁੱਛਗਿੱਛ ਦੌਰਾਨ ਦੋਵੇਂ ਦੋਸ਼ੀ ਫਸਦੇ ਨਜ਼ਰ ਆਏ ਅਤੇ ਫਿਰ ਉਨ੍ਹਾਂ ਨੇ ਆਪਣਾ ਜ਼ੁਰਮ ਕਾਬੂਲ ਕਰ ਲਿਆ। ਦੋਸ਼ੀਆਂ ਨੇ ਖੁਲਾਸਾ ਕੀਤਾ ਸੀ ਕਿ 4 ਮਹੀਨੇ ਪਹਿਲਾਂ ਲੁਧਿਆਣਾ ‘ਚੋਂ ਮੋਟਰਸਾਈਕਲ ਚੋਰੀ ਕੀਤਾ ਸੀ। ਇਸ ਤੋਂ ਇਲਾਵਾ ਦੋਸ਼ੀਆਂ ਕੋਲੋਂ ਇਕ ਹੋਰ ਚੋਰੀ ਦੀ ਮੋਟਰ ਸਾਈਕਲ ਅਤੇ ਮੋਬਾਇਲ ਫੋਨ ਵੀ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਦੋਸ਼ੀ ਕਈ ਹੋਰ ਵੱਡੇ ਖੁਲਾਸੇ ਵੀ ਕਰ ਸਕਦੇ ਹਨ।
ਐੱਸ.ਐੱਚ.ਓ ਲਾਭ ਸਿੰਘ ਨੇ ਦੱਸਿਆ ਹੈ ਕਿ ਡੀ.ਐੱਸ.ਪੀ ਰਾਜਨ ਪਰਮਿੰਦਰ ਸਿੰਘ ਦੇ ਆਦੇਸ਼ਾਂ ‘ਤੇ ਪੁਲਿਸ ਨੇ ਲੁੱਟਾ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਿਆਂ ਦੀ ਤਲਾਸ਼ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਨਾਕਾਬੰਦੀ ਕੀਤੀ ਹੋਈ ਸੀ ਜਿੱਥੇ ਲੁਟੇਰਾ ਗਿਰੋਹ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਚੋਰੀ ਦੇ ਵਾਹਨ ਬਰਾਮਦ ਕੀਤੇ ਗਏ।