khanna theft at mobile shop: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਆਏ ਦਿਨ ਨਵੇਂ ਤੋਂ ਨਵਾਂ ਹੱਥਕੰਡਾ ਅਪਣਾ ਕੇ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਹੁਣ ਤਾਜ਼ਾ ਮਾਮਲਾ ਖੰਨਾ ਸ਼ਹਿਰ ਤੋਂ ਸਾਹਮਣੇ ਆਇਆ ਹੈ, ਜਿੱਥੇ ਮਲੇਰਕੋਟਲਾ ਰੋਡ ‘ਤੇ ਸਥਿਤ ਮੋਬਾਇਲਾਂ ਦੀ ਦੁਕਾਨ ਨੂੰ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ ਹੈ। ਦਰਅਸਲ ਤਾਲੇ ਤੋੜ ਕੇ ਦੁਕਾਨ ‘ਚ ਦਾਖਲ ਹੋ ਕੇ 3 ਚੋਰਾਂ ਨੇ ਨਗਦੀ ਸਮੇਤ ਲੱਖਾਂ ਦੇ ਮਹਿੰਗੇ ਮੋਬਾਇਲ ਚੋਰੀ ਕਰਕੇ ਫਰਾਰ ਹੋ ਗਏ ਹਨ। ਇਹ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ ਕੈਮਰੇ ‘ਚ ਕੈਦ ਹੋ ਗਈ।
ਪੀੜਤ ਦੁਕਾਨਦਾਰ ਅਸ਼ੋਕ ਕੁਮਾਰ ਨੇ ਦੱਸਿਆ ਹੈ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ਕਰਕੇ ਘਰ ਗਿਆ ਹੋਇਆ ਸੀ ਪਰ ਸਵੇਰਸਾਰ ਦੁਕਾਨ ਦਾ ਸ਼ਟਰ ਅਤੇ ਤਾਲੇ ਟੁੱਟੇ ਹੋਏ ਸੀ,ਜਿਸ ਸਬੰਧੀ ਗੁਆਢੀ ਨੇ ਫੋਨ ਕਰਕੇ ਜਾਣਕਾਰੀ ਦਿੱਤੀ।ਚੋਰੀ ਦੀ ਇਹ ਵਾਰਦਾਤ ਉੱਥੇ ਲੱਗੇ ਸੀ.ਸੀ.ਟੀ.ਵੀ ਕੈਮਰੇ ‘ਚ ਕੈਦ ਹੋ ਗਈ।
ਘਟਨਾ ਸਬੰਧੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ ਖੰਗਾਲ ਰਹੀ ਹੈ। ਇਸ ਮੌਕੇ ਐੱਸ.ਐੱਚ.ਓ ਲਾਭ ਸਿੰਘ ਅਤੇ ਫਿੰਗਰਪ੍ਰਿੰਟ ਐਕਸਪਰਟ ਪਵਨਦੀਪ ਸਿੰਘ ਪਹੁੰਚੇ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
ਇਹ ਵੀ ਦੇਖੋ–