Kotakpura containment zone ਫਰੀਦਕੋਟ ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਮਾਤ ਦੇਣ ਲਈ ਲੋਕਾਂ ਦਾ,ਲੋਕਾਂ ਵੱਲੋਂ ਲੋਕਾਂ ਲਈ ਮਿਸ਼ਨ ਨੂੰ ਪੰਜਾਬ ਫਾਈਟ ਮਿਸ਼ਨ ਫਤਿਹ ਦਾ ਨਾਮ ਦਿੱਤਾ ਗਿਆ ਹੈ।ਸਿਹਤ ਵਿਭਾਗ ਫਰੀਦਕੋਟ ਵੱਲੋਂ ਕੋਵਿਡ-19 ਦੇ ਅੱਜ ਤੱਕ 6169 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ। ਜਿੰਨਾਂ ਵਿੱਚੋਂ 351 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਅੱਜ ਪ੍ਰਾਪਤ ਨਤੀਜਿਆਂ ਵਿੱਚ 5637 ਰਿਪੋਰਟਾਂ ਨੈਗੇਟਿਵ ਆਈਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਕੋਲ ਪਹੁੰਚੀਆਂ ਕੋਰੋਨਾ ਟੈਸਟ ਰਿਪੋਰਟਾਂ ‘ਚ ਇਕ ਹੀ ਪਰਿਵਾਰ ਦੇ 13 ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸੇ ਪਰਿਵਾਰ ਦੇ ਦੋ ਮੈਂਬਰ ਪਹਿਲਾਂ ਕੋਰੋਨਾ ਪਾਜ਼ੀਟਿਵ ਮਿਲੇ ਸਨ, ਜਿਸ ਤੋਂ ਬਾਅਦ ਪੂਰੇ ਪਰਿਵਾਰ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ,ਜਿੰਨਾਂ ‘ਚ 13 ਹੋਰ ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆ ਗਈ ਹੈ। ਇੰਨਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜਿਲਾ ਫਰੀਦਕੋਟ ‘ਚ ਐਕਟਿਵ ਕੇਸਾਂ ਦੀ ਗਿਣਤੀ 25 ਹੋ ਗਈ ਹੈ। ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਇਹ ਸਾਰੇ ਕੇਸ ਇੱਕ-ਦੂਸਰੇ ਦੇ ਸੰਪਰਕ ਵਿੱਚ ਆਉਣ ਕਾਰਨ ਕੋਰੋਨਾ ਪਾਜ਼ੀਟਿਵ ਆਏ ਹਨ। ਉਨਾਂ ਕਿਹਾ ਕਿ ਪਾਜ਼ੇਟਿਵ ਪਾਏ ਗਏ ਸਾਰੇ ਮਰੀਜ਼ਾਂ ਨੂੰ ਫਰੀਦਕੋਟ ਦੇ ਗੁਰੁ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ‘ਚ ਆਈਸੋਲੇਸ਼ਨ ਵਾਰਡ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।
ਪਰਿਵਾਰ ਦੇ ਰਿਹਾਇਸ਼ੀ ਖੇਤਰ ਮਹਿੰਗਾ ਰਾਮ ਸਟਰੀਟ ਨੂੰ ਕੰਟੋਨਮੈਂਟ ਜੋਨ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।ਅੱਜ ਤੱਕ ਜ਼ਿਲੇ ਦੇ 61 ਵਿਅਕਤੀਆਂ ਨੂੰ ਤੰਦਰਸੁਤ ਹੋਣ ਤੇ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ ਵਿਭਾਗ ਵੱਲੋਂ ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਕੋਟਕਪੂਰਾ,ਜੈਤੋ,ਬਾਜਾਖਾਨਾ,ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।ਅੱਜ ਸਿਹਤ ਵਿਭਾਗ ਦੀ ਟੀਮ ਨੇ 257 ਕੋਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਹਨ।ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਜ਼ਿਲੇ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ,ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਹਨ।ਜ਼ਿਲੇ ਅੰਦਰ ਵੱਖ-ਵੱਖ ਸਥਾਨਾਂ ਤੇ ਕਿਸੇ ਐਂਮਰਜੈਂਸੀ ਨਾਲ ਨਿਜੱਠਣ ਲਈ ਆਈਸੋਲੇਸ਼ਨ ਵਾਰਡ ਵੀ ਸਥਾਪਿਤ ਕੀਤੇ ਗਏ ਹਨ।
ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਨੇ ਮੀਡੀਆ ਇੰਚਾਰਜ ਕੋਵਿਡ-19 ਡਾ.ਪ੍ਰਭਦੀਪ ਸਿੰਘ ਚਾਵਲਾ ਅਤੇ ਫੀਲਡ ਵਿੱਚ ਸੇਵਾਵਾਂ ਨਿਭਾ ਰਹੇ ਮੈਡੀਕਲ ਅਤੇ ਪੈਰਾ-ਮੈਡੀਕਲ ਨੂੰ ਹਦਾਇਤ ਕੀਤੀ ਕੇ ਲੋਕਾਂ ਨੂੰ ਕੋਰੋਨਾ ਦੀ ਰੋਕਥਾਮ ਲਈ ਵੱਧ-ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਘਰ ਇਕਾਂਤਵਾਸ ਕੀਤੇ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਉਹ ਘਰ ਰਹਿਕੇ ਆਪਣੀ ਸਿਹਤ ਸਬੰਧੀ ਜਾਣਕਾਰੀ ਸਾਂਝੀ ਕਰ ਸਕਣ। ਜ਼ਿਲਾ ਐਪੇਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਡਾ.ਅਨੀਤਾ ਚੌਹਾਨ ਨੇ ਦੱਸਿਆ ਕਿ ਉਨਾਂ ਦੀਆਂ ਟੀਮਾਂ ਜ਼ਿਲੇ ਵਿੱਚ ਆਏ ਪਾਜ਼ੀਟਿਵ ਕੇਸਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ ਤਾਂ ਜੋ ਉਹਨਾਂ ਨੂੰ ਇਕਾਂਤਵਾਸ ਕਰਕੇ ਉਨਾਂ ਦਾ ਕੋਰੋਨਾ ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜਿਆ ਜਾ ਸਕੇ। ਉਨਾਂ ਸਮੂਹ ਜ਼ਿਲਾ ਨਿਵਾਸੀਆਂ ਨੂੰ ਸਿਹਤ ਵਿਭਾਗ ਦਾ ਸਹਿਯੋਗ ਦੇਣ ਅਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।