Lok Sabha Ravneet Bittu congress opposition leader: ਲੁਧਿਆਣਾ (ਤਰਸੇਮ ਭਾਰਦਵਾਜ)-ਮੌਜੂਦਾ ਸਮੇਂ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਨੇਤਾ ਰਵਨੀਤ ਸਿੰਘ ਬਿੱਟੂ ਨੂੰ ਲੋਕ ਸਭਾ ‘ਚ ਵੱਡੀ ਜ਼ਿੰਮੇਵਾਰੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਨੇਤਾ ਰਵਨੀਤ ਸਿੰਘ ਬਿੱਟੂ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਬਣੇ, ਜੋ ਕਿ ਸੰਸਦ ਦੇ ਚਾਲੂ ਸੈਸ਼ਨ ਭਾਵ ਬਜਟ ਇਜਲਾਸ ਦੌਰਾਨ ਪਾਰਟੀ ਦੀ ਅਗਵਾਈ ਕਰਨਗੇ। ਦੱਸ ਦੇਈਏ ਕਿ ਵੱਡੀ ਜ਼ਿੰਮੇਵਾਰੀ ਮਿਲਣ ਕਾਰਨ ਰਵਨੀਤ ਸਿੰਘ ਬਿੱਟੂ ਕਾਫੀ ਬਾਗੋ ਬਾਗ ਨਜ਼ਰ ਆਏ ਹਨ।
ਦੱਸਣਯੋਗ ਹੈ ਕਿ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਧੀਰ ਰੰਜਨ ਚੌਧਰੀ ਅਤੇ ਉਪ ਨੇਤਾ ਗੌਰਵ ਗੋਗਈ ਪੰਜ ਸੂਬਿਆਂ ‘ਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ‘ਚ ਰੁੱਝੇ ਹੋਏ ਹਨ, ਜਿਸ ਕਾਰਨ ਪਾਰਟੀ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ। ਅਧੀਰ ਰੰਜਨ ਚੌਧਰੀ ਨੇ ਲੋਕ ਸਭਾ ਸਪੀਕਰ ਨਾਲ ਗੱਲਬਾਤ ਤੋਂ ਬਾਅਦ ਇਹ ਜਾਣਕਾਰੀ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਰਵਨੀਤ ਬਿੱਟੂ 3 ਵਾਰ ਸਾਂਸਦ ਰਹਿ ਚੁੱਕੇ ਹਨ। ਇੰਨਾ ਹੀ ਨਹੀਂ ਰਵਨੀਤ ਸਿੰਘ ਬਿੱਟੂ ਪਿਛਲੇ 95 ਦਿਨਾਂ ਤੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਜੰਤਰ -ਮੰਤਰ ‘ਤੇ ਧਰਨਾ ਲਾ ਕੇ ਬੈਠੇ ਹੋਏ ਹਨ ਅਤੇ ਉਨ੍ਹਾਂ ਨੇ ਖੇਤੀ ਕਾਨੂੰਨਾਂ ਖਿਲਾਫ ਆਵਾਜ਼ ਬੁਲੰਦ ਕੀਤੀ ਹੋਈ ਹੈ। ਦੱਸ ਦੇਈਏ ਕਿ ਰਵਨੀਤ ਸਿੰਘ ਬਿੱਟੂ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਮਰਹੂਮ ਬੇਅੰਤ ਸਿੰਘ ਦੇ ਪੋਤਰੇ ਹਨ।
ਇਹ ਵੀ ਦੇਖੋ–