lowest ever mercury november: ਲੁਧਿਆਣਾ (ਤਰਸੇਮ ਭਾਰਦਵਾਜ)-ਸਰਦ ਰੁੱਤ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਤਾਪਮਾਨ ‘ਚ ਵੀ ਕਾਫੀ ਗਿਰਾਵਟ ਨਜ਼ਰ ਆ ਰਹੀ ਹੈ, ਜਿਸ ਕਾਰਨ ਠੰਡ ‘ਚ ਵੀ ਵਾਧਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਜਾਣਕਾਰੀ ਸਾਹਮਣੇ ਆਈ ਹੈ ਕਿ ਲੁਧਿਆਣਾ ‘ਚ ਬੀਤੇ ਦਿਨ ਸ਼ਨੀਵਾਰ (21 ਨਵੰਬਰ) ਨੂੰ ਨਵੰਬਰ ਮਹੀਨੇ ਦਾ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਵੱਧ ਤੋਂ ਵੱਧ ਤਾਪਮਾਨ ਜਿੱਥੇ 20.6 ਡਿਗਰੀ ਦਰਜ ਕੀਤਾ ਗਿਆ, ਇਸ ਦੇ ਨਾਲ ਹੀ ਘੱਟ ਤੋਂ ਘੱਟ ਤਾਪਮਾਨ 5.2 ਡਿਗਰੀ ਦਰਜ ਕੀਤਾ ਗਿਆ। ਦੱਸ ਦੇਈਏ ਕਿ ਸਾਲ 2018-19 ਦੇ ਮੁਕਾਬਲੇ ਵੀ ਇਹ ਘੱਟ ਰਿਹਾ। ਸਾਲ 2018 ‘ਚ ਜਿੱਥੇ ਵੱਧ ਤੋਂ ਵੱਧ 27.6 ਡਿਗਰੀ ਤਾਪਮਾਨ ਅਤੇ ਘੱਟ ਤੋਂ ਘੱਟ 10 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ। ਉੱਥੇ ਹੀ ਸਾਲ 2019 ‘ਚ ਵੱਧ ਤੋਂ ਵੱਧ ਤਾਪਮਾਨ 24.5 ਡਿਗਰੀ ਅਤੇ 9.1 ਡਿਗਰੀ ਘੱਟ ਤੋਂ ਘੱਟ ਤਾਪਮਾਨ ਰਿਹਾ ਸੀ।
ਦੱਸਣਯੋਗ ਹੈ ਕਿ ਪਿਛਲੇ 5 ਦਿਨਾਂ ਦੌਰਾਨ ਤਾਪਮਾਨ ‘ਚ ਲਗਾਤਾਰ ਗਿਰਾਵਟ ਜਾਰੀ ਹੈ। 16 ਨਵੰਬਰ ਨੂੰ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 25.6 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 14.6 ਡਿਗਰੀ ਦਰਜ ਕੀਤਾ ਗਿਆ। 17 ਨਵੰਬਰ ਨੂੰ ਵੱਧ ਤੋਂ ਵੱਧ ਤਾਪਮਾਨ 22.6 ਡਿਗਰੀ ਅਤੇ ਘੱਟ ਤੋਂ ਘੱਟ 10.4 ਡਿਗਰੀ ਦਰਜ ਕੀਤਾ ਗਿਆ। 18 ਨਵੰਬਰ ਨੂੰ ਵੱਧ ਤੋਂ ਵੱਧ ਤਾਪਮਾਨ 22.4 ਡਿਗਰੀ ਅਤੇ ਘੱਟ ਤੋਂ ਘੱਟ 9.2 ਡਿਗਰੀ ਦਰਜ ਕੀਤਾ ਗਿਆ। 19 ਨਵੰਬਰ ਨੂੰ ਵੱਧ ਤੋਂ ਵੱਧ ਤਾਪਮਾਨ 21.4 ਡਿਗਰੀ ਅਤੇ ਘੱਟ ਤੋਂ ਘੱਟ 7.4 ਡਿਗਰੀ ਦਰਜ ਕੀਤਾ ਗਿਆ। 20 ਨਵੰਬਰ ਨੂੰ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਐਤਵਾਰ ਅਤੇ ਸੋਮਵਾਰ ਨੂੰ ਬੱਦਲ ਛਾ ਸਕਦੇ ਹਨ, ਜਿਸ ਤੋਂ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ।
ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ ਜਿੱਥੇ ਇਕ ਪਾਸੇ ਤਾਪਮਾਨ ‘ਚ ਗਿਰਾਵਟ ਆਉਣ ਕਾਰਨ ਠੰਡ ‘ਚ ਵਾਧਾ ਹੋ ਰਿਹਾ ਹੈ, ਉੱਥੇ ਹੀ ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ‘ਚ ਲਗਾਤਾਰ ਇਜਾਫਾ ਹੋ ਰਿਹਾ ਹੈ, ਜਿਸ ਦੇ ਚੱਲਦਿਆਂ ਸ਼ਨੀਵਾਰ ਨੂੰ 97 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ, ਉੱਥੇ ਹੀ 6 ਮਰੀਜ਼ਾਂ ਨੇ ਦਮ ਤੋੜਿਆ ਹੈ।
ਇਹ ਵੀ ਦੇਖੋ-