ਲੁਧਿਆਣਾ, (ਤਰਸੇਮ ਭਾਰਦਵਾਜ)ਅੰਮ੍ਰਿਤਸਰ, ਤਰਨਤਾਰਨ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਵੱਡੀ ਗਿਣਤੀ ‘ਚ ਲੋਕਾਂ ਦੇ ਮਾਰੇ ਜਾਣ ਕਾਰਨ ਪੁਲਸ ਨੇ ਚੌਕਸੀ ਵਧਾ ਦਿੱਤੀ ਹੈ।ਮੰਗਲਵਾਰ ਭਾਵ ਅੱਜ ਥਾਣਾ ਸਦਰ ਜਗਰਾਓਂ ਅਤੇ ਸਿੱਧਵਾਂਬੇਟ ਦੀ ਪੁਲਸ ਨੇ 40 ਬੋਤਲਾਂ ਨਜਾਇਜ਼ ਸ਼ਰਾਬ ਅਤੇ 80 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਥਾਣਾ ਸਦਰ ਦੇ ਏ.ਐੱਸ.ਆਈ. ਰਾਜਕੁਮਾਰ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਦੇ ਨਾਲ ਬੱਸ ਅੱਡੇ ‘ਚ ਮੌਜੂਦ ਸੀ।ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬਲਦੇਵ ਸਿੰਘ ਨਿਵਾਸੀ ਥੇਰੇਵਾਲਾ ਥਾਣਾ ਸਿੱਧਵਾਬੇਟ ਨਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ।ਉਕਤ ਦੋਸ਼ੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਿਹਾ ਹੈ।ਨਾਕਾਬੰਦੀ ਦੌਰਾਨ ਉਸ ਕੋਲੋਂ ਭਾਰੀ ਮਾਤਰਾ ‘ਚ ਸ਼ਰਾਬ ਬਰਾਮਦ ਕੀਤੀ ਗਈ ਅਤੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ।ਉਸ ਕੋਲੋਂ 40 ਬੋਤਲ ਸ਼ਰਾਬ ਬਰਾਮਦ ਕੀਤੀ ਗਈ।ਦੋਸ਼ੀ ‘ਤੇ ਥਾਣਾ ਸਦਰ ਜਗਰਾਓਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਥਾਣਾ ਸਿੱਧਵਾਂਬੇਟ ਦੇ ਏ.ਐੱਸ.ਆਈ. ਜਸਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ।ਇਸ ਦੌਰਾਨ ਮੇਨ ਚੌਕ ਭੂੰਦੜੀ ਦੇ ਕੋਲ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮਹਿੰਦਰ ਸਿੰਘ ਅਤੇ ਬੂਟਾ ਸਿੰਘ ਵਾਸੀ ਪਿੰਡ ਛੋਹਲਾ ਥਾਣਾ ਮੇਹਤਪੁਰ ਨਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ।ਪੁਲਸ ਟੀਮ ਨੇ ਉਕਤ ਸਥਾਨ ‘ਤੇ ਛਾਪੇਮਾਰੀ ਦੌਰਾਨ 80 ਹਜ਼ਾਰ ਲੀਟਰ ਲਾਹਨ ਬਰਾਮਦ ਕੀਤੀ ਜਿਸ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ।ਦੋਸ਼ੀ ਮੌਕੇ ਤੋਂ ਫਰਾਰ ਹੋਣ ‘ਚ ਸਫਲ ਹੋ ਗਏ।ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।