Ludhiana active cases corona: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਹੁਣ ਕੋਰੋਨਾ ਮਰੀਜ਼ਾਂ ਦੇ ਸਿਹਤਮੰਦ ਹੋਣ ਦੀ ਦਰ 94.41 ਫੀਸਦੀ ਤੱਕ ਪਹੁੰਚ ਗਈ ਹੈ ਜਦਕਿ ਇਸ ਸਮੇਂ 281 ਸਰਗਰਮ ਮਾਮਲੇ ਹਨ ਜਦਕਿ 19 ਮਰੀਜ਼ ਵੈਂਟੀਲੇਟਰ ‘ਤੇ ਹਨ। ਦੱਸ ਦੇਈਏ ਕਿ ਬੀਤੇ ਦਿਨ ਭਾਵ ਸ਼ੁੱਕਰਵਾਰ ਨੂੰ 62 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਜਿਨ੍ਹਾਂ ‘ਚ 53 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ 5 ਕੋਰੋਨਾ ਪੀੜਤ ਮਰੀਜ਼ਾਂ ਨੇ ਦਮ ਤੋੜਿਆ ਜਿਨ੍ਹਾਂ ‘ਚੋਂ 3 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।
ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 19890 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ‘ਚੋਂ 18779 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਦਕਿ 830 ਲੋਕਾਂ ਦੀ ਮੌਤ ਹੋ ਚੁੱਕੀ ਹੈ।