ludhiana ASI dead coronavirus: ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਜਾਰੀ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਭਾਵ ਸੋਮਵਾਰ ਨੂੰ ਜ਼ਿਲ੍ਹੇ ‘ਚ ਏ.ਐੱਸ.ਆਈ ਜਸਪਾਲ ਸਿੰਘ ਦੀ ਮੌਤ ਹੋ ਗਈ।ਮ੍ਰਿਤਕ ਜਸਪਾਲ ਸਿੰਘ ਪਾਇਲ ਦਾ ਰਹਿਣ ਵਾਲਾ ਸੀ ਅਤੇ ਪੀ.ਜੀ.ਆਈ ‘ਚ ਭਰਤੀ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਲੁਧਿਆਣਾ ‘ਚ ਹੁਣ ਤੱਕ ਕੋਰੋਨਾ ਨਾਲ 2 ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਪਹਿਲਾ ਏ.ਸੀ.ਪੀ. ਨਾਰਥ ਅਨਿਲ ਕੋਹਲੀ ਦੀ ਕੋਰੋਨਾ ਨਾਲ ਮੌਤ ਹੋਈ ਸੀ। ਦੱਸ ਦੇਈਏ ਕਿ ਲੁਧਿਆਣਾ ‘ਚ ਸੋਮਵਾਰ ਨੂੰ 312 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ, ਜਿਸ ‘ਚੋਂ 280 ਲੁਧਿਆਣਾ ਦੇ ਅਤੇ 32 ਹੋਰ ਜ਼ਿਲ੍ਹਿਆਂ ਤੋਂ ਹਨ। ਇਸ ਦੇ ਨਾਲ ਹੀ ਸੋਮਵਾਰ ਨੂੰ ਜ਼ਿਲ੍ਹੇ ‘ਚ 11 ਮਰੀਜ਼ਾਂ ਦੀ ਮੌਤ ਹੋਈ, ਜਿਨ੍ਹਾਂ ‘ਚੋਂ 10 ਜ਼ਿਲ੍ਹੇ ਦੇ ਅਤੇ 1 ਮੋਗਾ ਦਾ ਰਹਿਣ ਵਾਲਾ ਹੈ।
ਇਹ ਵੀ ਦੱਸਿਆ ਜਾਂਦਾ ਹੈ ਮਹਾਨਗਰ ‘ਚ ਹੁਣ ਤੱਕ 5312 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 178 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 615 ਮਰੀਜ਼ ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ, ਜਿਨ੍ਹਾਂ ‘ਚੋਂ 45 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਰਾਹਤ ਭਰੀ ਇਹ ਵੀ ਖਬਰ ਸਾਹਮਣੇ ਆਈ ਹੈ ਕਿ ਹੁਣ ਤੱਕ ਜ਼ਿਲ੍ਹੇ ‘ਚ 3435 ਲੋਕ ਠੀਕ ਵੀ ਹੋ ਚੁੱਕੇ ਹਨ।
ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਹੁਣ ਤੱਕ 72995 ਸੈਂਪਲ ਲਏ ਗਏ ਹਨ ਜਿਨ੍ਹਾਂ ‘ਚੋਂ 71692 ਸੈਂਪਲਾਂ ਦੀ ਰਿਪੋਰਟ ਮਿਲ ਚੁੱਕੀ ਹੈ। ਇਨ੍ਹਾਂ ‘ਚੋਂ 65765 ਸੈਂਪਲ ਨੈਗੇਟਿਵ ਆਏ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ 25622 ਵਿਅਕਤੀ ਹੋਮ ਆਈਸੋਲੇਸ਼ਨ ‘ਚ ਭੇਜੇ ਜਾ ਚੁੱਕੇ ਹਨ ਜਦਕਿ ਮੌਜੂਦਾ ਸਮੇਂ 4896 ਲੋਕ ਹੋਮ ਆਈਸੋਲੇਸ਼ਨ ‘ਚ ਭੇਜੇ ਜਾ ਚੁੱਕੇ ਹਨ।