ludhiana black fungus new cases: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਹੁਣ ਬਲੈਕ ਫੰਗਸ ਦਾ ਕਹਿਰ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਲੁਧਿਆਣਾ ‘ਚ 7 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋ 4 ਮਾਮਲੇ ਲੁਧਿਆਣਾ ਨਾਲ ਸਬੰਧਿਤ ਹਨ ਜਦਕਿ 3 ਮਾਮਲੇ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।
ਦੱਸਣਯੋਗ ਹੈ ਕਿ ਲੁਧਿਆਣਾ ਜ਼ਿਲ੍ਹੇ ‘ਚ ਹੁਣ ਤੱਕ ਕੁੱਲ 64 ਬਲੈਕ ਫੰਗਸ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚੋਂ 6 ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਸਾਹਮਣੇ ਆ ਚੁੱਕੇ 64 ਮਾਮਲਿਆਂ ‘ਚੋਂ 26 ਮਾਮਲੇ ਲੁਧਿਆਣਾ ਨਾਲ ਸਬੰਧਿਤ ਹਨ ਜਦਕਿ 38 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਮ੍ਰਿਤਕ 6 ‘ਚੋਂ 1 ਲੁਧਿਆਣਾ ਨਾਲ ਸਬੰਧਿਤ ਹੈ ਜਦਕਿ 5 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।
ਇਹ ਵੀ ਦੇਖੋ– ਕੀ ਮੂੰਹ ਦੇ ਛਾਲਿਆਂ ਤੋਂ ਵੀ ਹੋ ਸਕਦੀ ਹੈ ‘Black Fungus ‘ ? ਨਵੇਂ ਲੱਛਣਾਂ ਨੇ ਫਿਕਰਾਂ ‘ਚ ਪਾਏ ਲੋਕ !