ludhiana control room coronavirus: ਲੁਧਿਆਣਾ ‘ਚ ਕੋਰੋਨਾ ਕਾਰਨ ਬੇਕਾਬੂ ਹੋ ਰਹੇ ਹਾਲਾਤਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ ਹੁਣ ਕੋਵਿਡ-19 ਨਾਲ ਜੁੜੇ ਸਵਾਲਾਂ ਅਤੇ ਸਮੱਸਿਆਵਾਂ ਦੇ ਲਈ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਗਿਆ ਹੈ, ਜੋ ਕਿ 24 ਘੰਟੇ ਕੰਮ ਕਰੇਗਾ। ਇਸ ਸਬੰਧੀ ਡੀ.ਸੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਏ.ਡੀ.ਸੀ ਵਿਕਾਸ ਸੰਦੀਪ ਕੁਮਾਰ ਦੀ ਅਗਵਾਈ ‘ਚ ਕੰਟਰੋਲ ਰੂਮ ‘ਚੋਂ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਦੇ ਲਈ ਸੰਪਰਕ ਨੰਬਰ ਵੀ ਦਿੱਤੇ ਗਏ ਹਨ, ਜਿਨ੍ਹਾਂ ਬਾਰੇ ਵੇਰਵਾ ਇਸ ਪ੍ਰਕਾਰ ਹੈ।
-ਜੇਕਰ ਕਿਸੇ ਵਿਅਕਤੀ ਨੇ ਹੋਮ ਕੁਆਰੰਟਾਈਨ ਹੋਣਾ ਚਾਹੁੰਦਾ ਹੈ ਤਾਂ 78147-64759 ‘ਤੇ ਸੰਪਰਕ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।ਐਬੂਲੈਂਸ ਦੀ ਸਮੱਸਿਆ ਦੇ ਲਈ 78143-63850 ‘ਤੇ ਸੰਪਰਕ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।ਇਸ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਨਾਲ ਸਬੰਧਿਤ ਪੁੱਛਗਿੱਛ ਕਰਨ ਲਈ 62849-12553 ਅਤੇ ਹੋਰ ਸਮੱਸਿਆਵਾਂ ਲਈ 62845-31852 ‘ਤੇ ਸੰਪਰਕ ਕਰ ਸਕਦੇ ਹਨ।
ਏ.ਡੀ.ਸੀ ਵਿਕਾਸ ਸੰਦੀਪ ਕੁਮਾਰ ਨੇ ਦੱਸਿਆ ਹੈ ਕਿ ਐਪ ਵੀ ਜਲਦੀ ਹੀ ਲਾਂਚ ਕਰ ਦਿੱਤਾ ਜਾਵੇਗਾ।ਡੀ.ਸੀ ਨੇ ਇਹ ਵੀ ਦੱਸਿਆ ਹੈ ਕਿ 30 ਹੋਰ ਪ੍ਰਾਈਵੇਟ ਹਸਪਤਾਲਾਂ ‘ਚ ਵੀ ਕੋਰੋਨਾ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ ਕੋਰੋਨਾ ਪੀੜਤਾਂ ਦਾ ਅੰਕੜਾ 4176 ਤੱਕ ਪਹੁੰਚ ਚੁੱਕਿਆ ਹੈ ਜਦਕਿ 129 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ‘ਚ ਹੁਣ ਤੱਕ 1445 ਸਰਗਰਮ ਮਾਮਲੇ ਹਨ।