Ludhiana corona cases confirmed: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਇਸ ਸਮੇਂ ਖਤਰਨਾਕ ਕੋਰੋਨਾਵਾਇਰਸ ਦਾ ਪੀਕ ਦੌਰ ਚੱਲ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹੇ ‘ਚੋਂ 247 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ‘ਚੋਂ 214 ਲੁਧਿਆਣਾ ਦੇ ਅਤੇ ਬਾਕੀ 33 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ 14 ਮਰੀਜ਼ਾਂ ਨੇ ਦਮ ਤੋੜਿਆ ਸੀ, ਜਿਨ੍ਹਾਂ ‘ਚੋਂ 8 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਹਨ। ਇਸ ਦੌਰਾਨ ਰਾਹਤ ਭਰੀ ਖਬਰ ਇਹ ਵੀ ਸਾਹਮਣੇ ਆਈ ਹੈ ਕਿ ਜ਼ਿਲ੍ਹੇ ‘ਚ 81 ਫੀਸਦੀ ਭਾਵ 9754 ਲੋਕ ਠੀਕ ਵੀ ਹੋ ਚੁੱਕੇ ਹਨ। ਦੱਸ ਦੇਈਏ ਕਿ ਹੁਣ ਤੱਕ ਲੁਧਿਆਣਾ ‘ਚ 11998 ਕੋਰੋਨਾ ਪੀੜਤ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 507 ਲੋਕ ਦਮ ਤੋੜ ਚੁੱਕੇ ਹਨ।
ਇਹ ਵੀ ਦੱਸਿਆ ਜਾਂਦਾ ਹੈ ਕਿ ਲੁਧਿਆਣਾ ‘ਚ ਬਾਹਰੀ ਜ਼ਿਲ੍ਹਿਆਂ ਤੋਂ ਆਉਣ ਵਾਲੇ ਲੋਕਾਂ ਦੀ ਗਿਣਤੀ 1299 ਤੱਕ ਪਹੁੰਚ ਚੁੱਕੀ ਹੈ ਜਿਨ੍ਹਾਂ ‘ਚੋਂ 129 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ‘ਚ ਹੁਣ ਤੱਕ ਕੁੱਲ 1,65,257 ਨਮੂਨੇ ਲਏ ਗਏ ਹਨ।