Ludhiana Corona patients death: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਕਾਰਨ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹੇ ‘ਚ 146 ਕੋਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 7 ਮੌਤਾ ਹੋ ਗਈਆਂ। ਦੱਸ ਦੇਈਏ ਕਿ ਮਹਾਨਗਰ ‘ਚ ਹੁਣ ਤੱਕ 2833 ਕੋਰੋਨਾ ਪੀੜਤ ਮਾਮਲਿਆਂ ਦੀ ਗਿਣਤੀ ਪਹੁੰਚ ਚੁੱਕੀ ਹੈ ਜਦਕਿ 73 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਸੋਮਵਾਰ ਨੂੰ ਵੀ ਲੁਧਿਆਣਾ ‘ਚੋਂ 136 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 121 ਲੁਧਿਆਣਾ ਦੇ ਅਤੇ 15 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਸੀ। ਇਸ ਤੋਂ ਇਲਾਵਾ ਜ਼ਿਲ੍ਹੇ ‘ਚ 7 ਮਰੀਜ਼ਾਂ ਨੇ ਦਮ ਤੋੜਿਆ ਸੀ, ਜਿਨ੍ਹਾਂ ‘ਚੋਂ 5 ਲੁਧਿਆਣਾ ਦੇ ਅਤੇ 1-1 ਜਲੰਧਰ ਅਤੇ ਪਟਿਆਲਾ ਤੋਂ ਸੀ।






















