ludhiana corona patients recovered: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਖਤਰਨਾਕ ਕੋਰੋਨਾ ਵਾਇਰਸ ਕਾਰਨ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਗੱਲ ਕਰੀਏ ਜੇਕਰ ਬੀਤੇ ਮਹੀਨਿਆਂ ਦੀ ਤਾਂ ਇਸ ਦੇ ਮੁਕਾਬਲੇ ਅਗਸਤ ਮਹੀਨੇ ‘ਚ ਵਾਇਰਸ ਨੇ ਕਾਫੀ ਘਾਤਕ ਰੂਪ ਧਾਰਿਆ ਹੋਇਆ ਹੈ। ਜ਼ਿਲ੍ਹੇ ‘ਚ ਰੋਜ਼ਾਨਾ ਮੌਤਾਂ ਦਾ ਸਿਲਸਿਲਾ ਵੀ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪਰ ਇਸ ਦੌਰਾਨ ਰਾਹਤ ਭਰੀ ਵੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜ਼ਿਲ਼੍ਹੇ ਭਰ ‘ਚ ਹੁਣ ਤੱਕ 7050 ਮਰੀਜ਼ ਕੋਰੋਨਾ ਮਹਾਮਾਰੀ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਦੱਸ ਦੇਈਏ ਕਿ ਬੀਤੇ ਦਿਨ ਭਾਵ ਵੀਰਵਾਰ ਨੂੰ ਵੀ 258 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚ 208 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ ਜਦਕਿ 9 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ‘ਚ 5 ਮਰੀਜ਼ ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਹਨ।
ਦੱਸਣਯੋਗ ਹੈ ਕਿ ਹੁਣ ਤੱਕ ਜ਼ਿਲ੍ਹੇ ‘ਚ ਪੀੜਤਾਂ ਦੀ ਗਿਣਤੀ 9427 ਤੱਕ ਪਹੁੰਚ ਚੁੱਕੀ ਹੈ ਜਦਕਿ 351 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਦੀ ਗਿਣਤੀ 972 ਤੱਕ ਪਹੁੰਚ ਚੁੱਕੀ ਹੈ ਜਦਕਿ 80 ਲੋਕ ਦਮ ਤੋੜ ਚੁੱਕੇ ਹਨ। ਜ਼ਿਲ੍ਹੇ ‘ਚ 2024 ਸਰਗਰਮ ਮਾਮਲੇ ਹਨ। ਸ਼ਹਿਰ ‘ਚ ਹੁਣ ਤੱਕ 1,14,981 ਲੋਕਾਂ ਦੇ ਸੈਂਪਲ ਲਏ ਚੁੱਕੇ ਹਨ ਜਦਕਿ 7050 ਲੋਕ ਕੋਰੋਨਾਵਾਇਰਸ ਨੂੰ ਮਾਤ ਦੇ ਕੇ ਠੀਕ ਵੀ ਹੋ ਚੁੱਕੇ ਹਨ।