ludhiana corona patients recovered: ਲੁਧਿਆਣਾ (ਤਰਸੇਮ ਭਾਰਦਵਾਜ)-ਵੈਸੇ ਤਾਂ ਖਤਰਨਾਕ ਕੋਰੋਨਾਵਾਇਰਸ ਨੇ ਅਗਸਤ ਮਹੀਨੇ ‘ਚ ਕਾਫੀ ਘਾਤਕ ਰੂਪ ਧਾਰਨ ਕੀਤਾ ਸੀ ਪਰ ਫਿਰ ਵੀ ਇਸ ਦੌਰਾਨ ਚੰਗੀ ਖਬਰ ਵੀ ਸਾਹਮਣੇ ਆਈ। ਜਾਣਕਾਰੀ ਮੁਤਾਬਕ ਜ਼ਿਲ੍ਹੇ ਭਰ ‘ਚ 8088 ਲੋਕ ਕੋਰੋਨਾਵਾਇਰਸ ਨੂੰ ਮਾਤ ਦੇ ਕੇ ਠੀਕ ਵੀ ਹੋ ਚੁੱਕੇ ਹਨ। ਦੱਸ ਦੇਈਏ ਕਿ ਬੀਤੇ ਦਿਨ ਭਾਵ ਐਤਵਾਰ ਨੂੰ ਜ਼ਿਲ੍ਹੇ ‘ਚੋਂ 18 ਲੋਕਾਂ ਨੇ ਦਮ ਤੋੜਿਆ ਅਤੇ 208 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
ਦੱਸਣਯੋਗ ਹੈ ਕਿ ਹੁਣ ਤੱਕ ਮਹਾਨਗਰ ‘ਚ 10,222 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 413 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਤੋਂ ਆ ਕੇ ਇੱਥੇ ਇਲਾਜ ਕਰਵਾਉਣ ਵਾਲੇ ਲੋਕਾਂ ਦੀ ਗਿਣਤੀ 1077 ਤੱਕ ਪਹੁੰਚ ਗਈ ਹੈ, ਜਿਨ੍ਹਾਂ ‘ਚੋਂ 97 ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ।ਹੁਣ ਜ਼ਿਲ੍ਹੇ ‘ਚੋਂ 1729 ਐਕਟਿਵ ਮਾਮਲੇ ਹਨ। ਇਸ ਤੋਂ ਇਲਾਵਾ ਮੌਜੂਦਾ ਸਮੇਂ ਦੌਰਾਨ 5985 ਲੋਕ ਹੋਮ ਆਈਸੋਲੇਸ਼ਨ ‘ਚ ਰਹਿ ਰਹੇ ਹਨ। ਹੁਣ ਤੱਕ ਜ਼ਿਲ੍ਹੇ ਭਰ ‘ਚੋਂ 1,23,260 ਸੈਂਪਲ ਲਏ ਜਾ ਚੁੱਕੇ ਹਨ।