ludhiana Corona positive case: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਕੋਰੋਨਾ ਦੇ 228 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 211 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹੈ। ਇਸ ਤੋਂ ਇਲਾਵਾ ਅੱਜ ਕੋਰੋਨੀ ਪੀੜਤ 9 ਲੋਕਾਂ ਦੀ ਮੌਤ ਹੋਈ ਹੈ। ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਕੋਰੋਨਾਵਾਇਰਸ ਨਾਲ ਪੀੜਤ ਮਾਮਲਿਆਂ ਦੀ ਗਿਣਤੀ 3517 ਤੱਕ ਪਹੁੰਚ ਚੁੱਕੀ ਹੈ ਜਦਕਿ ਹੁਣ ਤੱਕ 107 ਲੋਕਾਂ ਦੀ ਮੌਤ ਹੋ ਚੁੱਕੀ ਹੈ।