Ludhiana corona positive cases: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਅੱਜ ਕੋਰੋਨਾ ਦੇ ਨਵੇਂ 165 ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚ 130 ਲੁਧਿਆਣਾ ਦੇ ਅਤੇ ਬਾਕੀ 35 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ ਅੱਜ ਕੋਰੋਨਾ ਪੀੜਤ 9 ਮਰੀਜ਼ਾਂ ਨੇ ਦਮ ਤੋੜਿਆ, ਜਿਨ੍ਹਾਂ ‘ਚੋਂ 5 ਲੁਧਿਆਣਾ ਨਾਲ ਸਬੰਧਿਤ ਹਨ ਜਦਕਿ 4 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਦੱਸ ਦੇਈਏ ਕਿ ਜ਼ਿਲ੍ਹੇ ਭਰ ‘ਚ 16425 ਕੋਰੋਨਾ ਪੀੜਤ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਹੁਣ ਤੱਕ 668 ਮੌਤਾਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਮਾਮਲਿਆਂ ਦੀ ਗਿਣਤੀ 1911 ਤੱਕ ਪਹੁੰਚ ਚੁੱਕੀ ਹੈ ਜਦਕਿ 200 ਲੋਕਾਂ ਦੀ ਮੌਤ ਹੋਈ ਹੈ।
ਰਾਹਤ ਭਰੀ ਖਬਰ ਇਹ ਸਾਹਮਣੇ ਆਈ ਹੈ ਕਿ ਜ਼ਿਲ੍ਹੇ ਭਰ ‘ਚ ਹੁਣ ਤੱਕ 87.37 ਫੀਸਦੀ ਲੋਕ ਸਿਹਤਯਾਬ ਹੋ ਚੁੱਕੇ ਹਨ ਅਤੇ ਹੁਣ ਤੱਕ 232768 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚ ਆਰ.ਟੀ.ਪੀ.ਆਰ- 146437, ਐਂਟੀਜਨ 85433 ਅਤੇ ਟਰੂਨੈਟ 898 ਹਨ। ਜ਼ਿਲ੍ਹੇ ਭਰ ‘ਚ 1403 ਸਰਗਰਮ ਮਾਮਲੇ ਹਨ।
ਅੰਕੜਿਆਂ ਮੁਤਾਬਕ ਮਹਾਨਗਰ ‘ਚ ਜਗਰਾਓ ਤੋਂ 541 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 17 ਲੋਕਾਂ ਦੀ ਮੌਤ ਹੋਈ, ਰਾਏਕੋਟ ਤੋਂ 224 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 7 ਲੋਕਾਂ ਦੀ ਮੌਤ ਹੋਈ, ਖੰਨਾ ਤੋਂ 474 ਮਾਮਲਿਆਂ ਦੀ ਪੁਸ਼ਟੀ ਹੋਈ 27 ਲੋਕਾਂ ਦੀ ਮੌਤ ਹੋਈ, ਸਮਰਾਲਾ ਤੋਂ 212 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 13 ਲੋਕਾਂ ਦੀ ਮੌਤ ਹੋਈ, ਪਾਇਲ ਤੋਂ 247 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 13 ਮੌਤਾਂ ਹੋਈਆਂ ਅਤੇ ਲੁਧਿਆਣਾ ਸ਼ਹਿਰ ਤੋਂ 14727 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 5918 ਮੌਤਾਂ ਹੋ ਚੁੱਕੀਆਂ ਹਨ।