Ludhiana corona positive case increase: ਲੁਧਿਆਣਾ (ਤਰਸੇਮ ਭਾਰਦਵਾਜ)- ਕੋਰੋਨਾਵਾਇਰਸ ਦੀ ਸੈਕਿੰਡ ਵੇਵ ਦਿਨੋ ਦਿਨ ਰਫਤਾਰ ਫੜ ਰਹੀ ਹੈ ਅਤੇ ਹਰ ਰੋਜ਼ ਹੁਣ ਫਿਰ ਵੱਡੀ ਗਿਣਤੀ ‘ਚ ਮਰੀਜ਼ ਸਾਹਮਣੇ ਆ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਅੱਜ ਫਿਰ ਲੁਧਿਆਣਾ ‘ਚ 105 ਕੋਰੋਨਾ ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 92 ਲੁਧਿਆਣਾ ਨਾਲ ਸਬੰਧਿਤ ਹਨ ਜਦਕਿ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।ਇਸ ਦੇ ਨਾਲ ਹੀ ਅੱਜ 4 ਪੀੜਤ ਮਰੀਜ਼ਾਂ ਨੇ ਦਮ ਤੋੜਿਆ ਹੈ, ਜਿਨ੍ਹਾਂ ‘ਚੋਂ 2 ਲੁਧਿਆਣਾ ਨਾਲ ਸਬੰਧਿਤ ਹਨ ਜਦਕਿ 1 ਜਲੰਧਰ ਅਤੇ 1 ਜੰਮੂ ਕਸ਼ਮੀਰ ਨਾਲ ਸਬੰਧਿਤ ਗਨ।
ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ 22642 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 20868 ਮਰੀਜ਼ (92.16 ਫੀਸਦੀ) ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਦਕਿ ਲੁਧਿਆਣਾ ‘ਚ 905 ਮਰੀਜ਼ ਦਮ ਤੋੜ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ 869 ਸਰਗਰਮ ਮਾਮਲੇ ਹਨ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਪੀੜਤ ਮਰੀਜ਼ਾਂ ਦੀ ਗਿਣਤੀ 3209 ਤੱਕ ਪਹੁੰਚ ਚੁੱਕੀ ਹੈ ਜਿਨ੍ਹਾਂ ‘ਚੋਂ 378 ਮਰੀਜ਼ ਦਮ ਤੋੜ ਚੁੱਕੇ ਹਨ ਜਦਕਿ 87 ਹੁਣ ਵੀ ਸਰਗਰਮ ਮਾਮਲੇ ਹਨ।
ਇਹ ਵੀ ਦੇਖੋ–