ludhiana corona positive cases: ਲੁਧਿਆਣਾ ‘ਚ ਕੋਰੋਨਾਵਾਇਰਸ ਨੇ ਕਾਫੀ ਖਤਰਨਾਕ ਰੂਪ ਧਾਰਿਆ ਹੋਇਆ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਜ਼ਿਲ੍ਹੇ ‘ਚ ਕੋਰੋਨਾਵਾਇਰਸ ਦੇ 116 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 105 ਜ਼ਿਲ੍ਹੇ ਦੇ ਅਤੇ ਬਾਕੀ 11 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਲੁਧਿਆਣਾ ‘ਚ ਸ਼ੁੱਕਰਵਾਰ ਨੂੰ 1 ਮਰੀਜ਼ ਦੀ ਮੌਤ ਹੋਈ , ਜੋ ਕਿ ਘੁਮਾਰ ਮੰਡੀ ਦਾ ਰਹਿਣ ਵਾਲਾ ਸੀ ਅਤੇ ਰਾਜਿੰਦਰਾ ਹਸਪਤਾਲ ‘ਚ ਭਰਤੀ ਸੀ। ਹੁਣ ਤੱਕ ਮਹਾਨਗਰ ‘ਚ 2275 ਪੀੜ੍ਹਤ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 52 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸਿਵਲ ਸਰਜਨ ਡਾਕਟਰ ਰਾਜ਼ੇਸ਼ ਬੱਗਾ ਨੇ ਦੱਸਿਆ ਹੈ ਕਿ ਹੁਣ ਤੱਕ 55,505 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 54056 ਨਮੂਨਿਆਂ ਦੀ ਰਿਪੋਰਟ ਮਿਲੀ ਚੁੱਕੀ ਹੈ। ਇਨ੍ਹਾਂ ‘ਚੋਂ 51424 ਨੈਗੇਟਿਵ ਅਤੇ 2275 ਪਾਜ਼ੀਟਿਵ ਮਾਮਲੇ ਹਨ। ਇਸ ਤੋਂ ਇਲਾਵਾ 357 ਮਰੀਜ਼ ਹੋਰਨਾਂ ਜ਼ਿਲ੍ਹਿਆਂ ਦੇ ਹਨ।