Ludhiana corona positive cases: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਅੱਜ ਭਾਵ ਸੋਮਵਾਰ ਨੂੰ 128 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦਕਿ 1 ਮੌਤ ਹੋਈ ਹੈ।ਦੱਸ ਦੇਈਏ ਕਿ ਅੱਜ ਜ਼ਿਲ੍ਹੇ ‘ਚ 22 ਪੁਲਿਸ ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।
ਦੱਸਣਯੋਗ ਬੀਤੇ ਦਿਨ ਭਾਵ ਐਤਵਾਰ ਨੂੰ 136 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਸੀ ਅਤੇ 2 ਮੌਤਾਂ ਹੋਈਆਂ ਸਨ, ਜਿਨ੍ਹਾਂ ‘ਚ 127 ਲੁਧਿਆਣਾ ਅਤੇ ਬਾਕੀ 9 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਸਨ। ਇਸ ਤੋਂ ਬਾਅਦ ਮਹਾਨਗਰ ‘ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 2566 ਤੱਕ ਪਹੁੰਚ ਚੁੱਕੀ ਹੈ ਜਦਕਿ 60 ਲੋਕਾਂ ਦੀ ਮੌਤ ਹੋ ਚੁੱਕੀ ਹੈ।