ludhiana corona positive cases: ਲੁਧਿਆਣਾ ‘ਚ ਲਗਾਤਾਰ ਕੋਰੋਨਾ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਅੱਜ ਭਾਵ ਬੁੱਧਵਾਰ ਨੂੰ ਜ਼ਿਲ੍ਹੇ ‘ਚੋਂ 60 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 9 ਮੌਤਾਂ ਹੋਈਆਂ ਹਨ। ਦੱਸ ਦੇਈਏ ਕਿ ਹੁਣ ਤੱਕ ਮਹਾਨਗਰ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 2900 ਤੋਂ ਪਾਰ ਪਹੁੰਚ ਚੁੱਕੀ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਮੰਗਲਵਾਰ ਨੂੰ ਮਹਾਨਗਰ ‘ਚੋਂ 161 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 146 ਜ਼ਿਲ੍ਹੇ ਦੇ ਅਤੇ ਬਾਕੀ 15 ਮਾਮਲੇ ਦੂਜੇ ਜ਼ਿਲ੍ਹਿਆਂ ਤੋਂ ਹਨ ਜਦਕਿ 7 ਲੋਕਾਂ ਨੇ ਦਮ ਤੋੜਿਆ ਸੀ। ਮਹਾਨਗਰ ‘ਚ ਹੁਣ ਤੱਕ 2833 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਜਦਕਿ 71 ਮੌਤਾਂ ਹੋ ਚੁੱਕੀਆਂ ਹਨ।