Ludhiana corona positive cases: ਲੁਧਿਆਣਾ ‘ਚ ਕੋਰੋਨਾ ਕਾਰਨ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਅੱਜ ਭਾਵ ਸ਼ੁੱਕਰਵਾਰ ਨੂੰ ਮਹਾਨਗਰ ‘ਚੋਂ 218 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਦਕਿ 6 ਮਰੀਜ਼ਾਂ ਨੇ ਦਮ ਤੋੜਿਆ ਹੈ। ਦੱਸ ਦੇਈਏ ਕਿ ਜ਼ਿਲ੍ਹੇ ‘ਚੋ ਕੋਰੋਨਾ ਪੀੜਤਾਂ ਦਾ ਅੰਕੜਾ 3000 ਤੋਂ ਪਾਰ ਪਹੁੰਚ ਚੁੱਕਿਆ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਵੀਰਵਾਰ ਨੂੰ 157 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ‘ਚੋਂ 142 ਮਰੀਜ਼ ਮਹਾਨਗਰ ਦੇ ਹਨ ਅਤੇ 15 ਹੋਰ ਜ਼ਿਲ੍ਹਿਆਂ ਦੇ ਹਨ ਜਦਕਿ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਸੀ। ਇਸ ਦੇ ਨਾਲ ਮਹਾਨਗਰ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 3028 ਤੱਕ ਪਹੁੰਚ ਗਿਆ ਜਦਕਿ 82 ਮਰੀਜ਼ਾਂ ਦੀ ਮੌਤ ਹੋ ਚੁੱਕੀ ਸੀ।