ludhiana corona positive cases: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਕਾਰਨ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਹੁਣ ਲੁਧਿਆਣਾ ਦੇ ਡਿਵੀਜ਼ਨ 3 ‘ਚ ਤਾਇਨਾਤ 30 ਸਾਲਾਂ ਪੁਲਿਸ ਕਰਮਚਾਰੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਮਿਲੀ ਹੈ,ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਮਹਾਨਗਰ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 3246 ਤੱਕ ਪਹੁੰਚ ਚੁੱਕਿਆ ਹੈ ਜਦਕਿ 89 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।