ludhiana corona positive cases: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਕਾਰਨ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ। ਜ਼ਿਲ੍ਹੇ ‘ਚ ਕੋਰੋਨਾਵਾਇਰਸ ਨਾਲ ਪੀੜਤ ਮਾਮਲਿਆਂ ਦੀ ਗਿਣਤੀ 3517 ਤੱਕ ਪਹੁੰਚ ਚੁੱਕੀ ਹੈ ਜਦਕਿ ਹੁਣ ਤੱਕ 107 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦੇਈਏ ਕਿ ਬੀਤੇ ਦਿਨ ਭਾਵ ਐਤਵਾਰ ਨੂੰ 99 ਕੋਰੋਨਾ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ‘ਚੋਂ 78 ਲੁਧਿਆਣਾ ਦੇ ਅਤੇ 21 ਹੋਰ ਜ਼ਿਲ੍ਹਿਆਂ ਦੇ ਹਨ ਜਦਕਿ 8 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੱਸਣਯੋਗ ਹੈ ਕਿ ਮਹਾਨਗਰ ‘ਚ ਦੂਜੇ ਜ਼ਿਲ੍ਹਿਆਂ ਤੋਂ ਆ ਕੇ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ 450 ਤੱਕ ਪਹੁੰਚ ਚੁੱਕੀ ਹੈ ਜਦਕਿ 41 ਲੋਕਾਂ ਦੀ ਮੌਤ ਹੋ ਗਈ ਹੈ। ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਹੁਣ ਤੱਕ ਕੁੱਲ 65001 ਲੋਕਾਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ‘ਚੋਂ 62308 ਸੈਂਪਲਾਂ ਦੀ ਰਿਪੋਰਟ ਉਨ੍ਹਾਂ ਨੂੰ ਮਿਲੀ ਚੁੱਕੀ ਹੈ, ਜਦਕਿ 58320 ਲੋਕਾਂ ਦੇ ਸੈਂਪਲ ਨੈਗੇਟਿਵ ਆਏ ਹਨ।