ludhiana corona positive cases: ਲੁਧਿਆਣਾ ‘ਚ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦ ਇੱਥੇ ਬੁੱਧਵਾਰ ਨੂੰ ਕੋਰੋਨਾ ਦੇ ਇੱਕਠੇ 326 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ 9 ਮਰੀਜ਼ਾਂ ਨੇ ਦਮ ਤੋੜ ਦਿੱਤਾ। ਇਨ੍ਹਾਂ ਮਾਮਲਿਆਂ ‘ਚੋਂ 306 ਲੁਧਿਆਣਾ ਦੇ ਅਤੇ ਬਾਕੀ 20 ਹੋਰ ਜ਼ਿਲ੍ਹਿਆਂ ਤੋਂ ਹਨ। ਮਹਾਨਗਰ ‘ਚ ਕੋਰੋਨਾ ਦੀ ਵੱਧ ਰਹੀ ਰਫਤਾਰ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।
ਦੱਸ ਦੇਈਏ ਕਿ ਲੁਧਿਆਣਾ ‘ਚ ਬੀਤੇ ਦਿਨ ਭਾਵ ਬੁੱਧਵਾਰ ਨੂੰ 306 ਨਵੇਂ ਮਾਮਲਿਆਂ ‘ਚੋਂ 128 ਲੁਧਿਆਣਾ (ਪੱਛਮੀ), 137 ਮਾਮਲੇ ਲੁਧਿਆਣਾ (ਪੂਰਬੀ), ਖੰਨਾ ਤੋਂ 16, ਜਗਰਾਓ ਤੋਂ 7, ਪਾਇਲ ਤੋਂ 5 ਅਤੇ ਸਮਰਾਲਾ ਤੋਂ 3 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਸੀ।ਮਹਾਨਗਰ ‘ਚ ਹੁਣ ਤੱਕ ਕੋਰੋਨਾ ਪੀੜਤਾਂ ਦਾ ਅੰਕੜਾ 4176 ਤੱਕ ਪਹੁੰਚ ਚੁੱਕਿਆ ਹੈ ਜਦਕਿ 129 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ‘ਚ ਹੁਣ ਤੱਕ 1445 ਸਰਗਰਮ ਮਾਮਲੇ ਹਨ।
ਲੁਧਿਆਣਾ ਦੇ ਸਿਵਲ ਸਰਜਨ ਡਾਕਟਰ ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਹੈ ਕਿ ਹੁਣ ਤੱਕ ਜ਼ਿਲ੍ਹੇ ‘ਚ 67594 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 65363 ਸੈਂਪਲਾਂ ਦੀ ਰਿਪੋਰਟ ਮਿਲ ਚੁੱਕੀ ਹੈ। ਇਨ੍ਹਾਂ ‘ਚੋਂ 60762 ਸੈਂਪਲ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 2131 ਸੈਂਪਲਾਂ ਦੀ ਰਿਪੋਰਟ ਹਾਲੇ ਵੀ ਪੈਂਡਿੰਗ ਹੈ।