ludhiana corona positive cases: ਲੁਧਿਆਣਾ ‘ਚ ਕੋਰੋਨਾ ਕਾਰਨ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਭਾਵ ਵੀਰਵਾਰ ਨੂੰ ਜ਼ਿਲ੍ਹੇ ‘ਚੋਂ 226 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ‘ਚ 209 ਲੁਧਿਆਣਾ ਦੇ ਅਤੇ ਬਾਕੀ 17 ਹੋਰ ਜ਼ਿਲ੍ਹਿਆਂ ਤੋਂ ਹਨ। ਇਸ ਦੇ ਨਾਲ ਹੀ ਵੀਰਵਾਰ ਨੂੰ 11 ਮਰੀਜ਼ਾਂ ਨੇ ਦਮ ਤੋੜਿਆ ਹੈ, ਜਿਸ ‘ਚ 9 ਲੁਧਿਆਣਾ ਦੇ ਹਨ ਅਤੇ ਬਾਕੀ 2 ਹੋਰ ਜ਼ਿਲ੍ਹਿਆ ਦੇ ਹਨ।
ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ 4385 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 138 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ‘ਚ ਹੁਣ 1461 ਸਰਗਰਮ ਮਾਮਲੇ ਹਨ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਤੋਂ ਸਥਾਨਿਕ ਹਸਪਤਾਲਾਂ ‘ਚ ਭਰਤੀ ਹੋਣ ਵਾਲੇ ਮਰੀਜ਼ਾਂ ‘ਚੋਂ 542 ਦੀ ਰਿਪੋਰਟ ਪਾਜ਼ੀਟਿਵ ਆ ਚੁੱਕੀ ਹੈ ਜਦਕਿ 43 ਮਰੀਜ਼ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ।
ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਹੁਣ ਤੱਕ ਲੁਧਿਆਣਾ ‘ਚੋਂ ਕੁੱਲ 68602 ਮਰੀਜ਼ਾਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 66231 ਸੈਂਪਲਾਂ ਦੀ ਰਿਪੋਰਟ ਉਨ੍ਹਾਂ ਨੂੰ ਮਿਲ ਚੁੱਕੀ ਹੈ। ਇਨ੍ਹਾਂ ‘ਚੋਂ 61304 ਸੈਂਪਲ ਨੈਗੇਟਿਵ ਆਏ ਹਨ ਜਦਕਿ 2371 ਮਰੀਜ਼ਾਂ ਦੇ ਸੈਂਪਲਾਂ ਦੀ ਰਿਪੋਰਟ ਹਾਲੇ ਪੈਂਡਿੰਗ ਹੈ।ਇਹ ਵੀ ਦੱਸ ਦੇਈਏ ਕਿ ਹੁਣ ਤੱਕ 23970 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ‘ਚ ਭੇਜੇ ਜਾ ਚੁੱਕੇ ਹਨ ਅਤੇ ਮੌਜੂਦਾ ਸਮੇਂ 4674 ਵਿਅਕਤੀ ਹੋਮ ਆਈਸੋਲੇਸ਼ਨ ‘ਚ ਰਹਿ ਰਹੇ ਹਨ।