ludhiana corona positive cases: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਕਾਰਨ ਹਾਲਾਤ ਨਾਜ਼ੁਕ ਹੁੰਦੇ ਜਾ ਰਹੇ ਹਨ, ਜਿਸ ਨੇ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੇ ਲਈ ਚਿੰਤਾ ਪੈਦਾ ਕਰ ਦਿੱਤੀ ਹੈ।ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਲੁਧਿਆਣਾ ਜ਼ਿਲ੍ਹੇ ‘ਚ ਇਸ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਦੇ ਮਾਮਲੇ ‘ਚ ਦੂਜੇ ਨੰਬਰ ‘ਤੇ ਹੈ। ਜੇਕਰ ਗੱਲ ਕਰੀਏ ਪੰਜਾਬ ਭਰ ‘ਚ ਇਸ ਵਾਇਰਸ ਨਾਲ ਹੋਣ ਵਾਲੀਆਂ ਮੌਤ ਦਰ ਦੀ ਤਾਂ ਇਸ ਮਾਮਲੇ ‘ਚ ਪਟਿਆਲਾ ਜ਼ਿਲ੍ਹੇ ‘ਚ 4.6 ਫੀਸਦੀ ਮੌਤ ਦਰ ਨਾਲ ਪਹਿਲੇ ਨੰਬਰ ‘ਤੇ ਹੈ ਜਦਕਿ ਲੁਧਿਆਣਾ ਜ਼ਿਲ੍ਹਾ 3.4 ਫੀਸਦੀ ਨਾਲ ਦੂਜੇ ਨੰਬਰ ‘ਤੇ ਹੈ। ਦੱਸ ਦੇਈਏ ਕਿ ਮਹਾਨਗਰ ‘ਚ ਜ਼ਿਲ੍ਹੇ ‘ਚ ਵੀਰਵਾਰ ਨੂੰ 13 ਕੋਰੋਨਾ ਮਰੀਜ਼ਾਂ ਨੇ ਦਮ ਤੋੜਿਆ ਜਦਕਿ 222 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ।
ਦੱਸ ਦੇਈਏ ਕਿ ਮਹਾਨਗਰ ‘ਚ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 6146 ਤੱਕ ਪਹੁੰਚ ਚੁੱਕੀ ਹੈ ਜਦਕਿ 209 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ‘ਚ ਹੁਣ ਤੱਕ 1906 ਸਰਗਰਮ ਮਾਮਲੇ ਹਨ।
ਦੱਸਣਯੋਗ ਹੈ ਕਿ ਡਿਪਾਰਟਮੈਂਟ ਆਫ ਹੈਲਥ ਐਂਡ ਫੈਮਿਲੀ ਵੈਲਫੇਅਰ ਪੰਜਾਬ ਦੇ ਇਹ ਅੰਕੜੇ ਦਰਸਾਉਂਦੇ ਹਨ ਕਿ ਜ਼ਿਲ੍ਹੇ ‘ਚ ਲਗਾਤਾਰ ਵੱਧ ਰਹੇ ਕੋਰੋਨਾਵਾਇਰਸ ਦੇ ਮਾਮਲੇ ਪਿੱਛੇ ਲੋਕਾਂ ਵੱਲੋਂ ਵਰਤੀ ਜਾ ਰਹੀ ਲਾਪਰਵਾਹੀ ਹੈ, ਕਿਉਂਕਿ ਲੋਕ ਬਾਜ਼ਾਰਾਂ ‘ਚ ਵੀ ਬੇਪਰਵਾਹ ਹੋ ਕੇ ਘੁੰਮ ਰਹੇ ਹਨ ਅਤੇ ਨਾ ਹੀ ਮਾਸਕ ਲਾ ਰਹੇ ਹਨ ਅਤੇ ਨਾ ਹੀ ਫਿਜ਼ੀਕਲ ਡਿਸਟੈਂਸਿੰਗ ਦਾ ਪਾਲਣ ਕਰ ਰਹੇ ਹਨ। ਇਨ੍ਹਾਂ ਕਾਰਨਾਂ ਕਰਕੇ ਲੋਕ ਇਸ ਵਾਇਰਸ ਦੀ ਚਪੇਟ ‘ਚ ਆ ਰਹੇ ਹਨ।