Ludhiana Corona positive cases: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਕਾਰਨ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਹਾਲਾਕਿ ਇੱਥੇ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲ਼ੋਂ ਲਗਾਤਾਰ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ ਪਰ ਫਿਰ ਵੀ ਮਹਾਨਗਰ ‘ਚ ਰੋਜ਼ਾਨਾ 300-400 ਤੱਕ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਜਾਣਕਾਰੀ ਮੁਤਾਬਕ ਅੱਜ ਲੁਧਿਆਣਾ ‘ਚ 417 ਕੇਸ ਸਾਹਮਣੇ ਆਏ ਜਦਕਿ 13 ਮੌਤਾ ਹੋਈਆ, ਜਿਨ੍ਹਾਂ ‘ਚ 10 ਮੌਤਾ ਲੁਧਿਆਣਾ ਨਾਲ ਸਬੰਧਤ ਹਨ ਜਦਕਿ ਬਾਕੀ 3 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।
ਸਿਵਲ ਸਰਜਨ ਡਾਕਟਰ ਰਾਜ਼ੇਸ਼ ਬੱਗਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਮਹਾਨਗਰ ‘ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 7686 ਤੱਕ ਪਹੁੰਚ ਗਈ ਜਦਕਿ 280 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਬਾਹਰਲੇ ਜ਼ਿਲ੍ਹਿਆਂ ਤੋਂ ਆ ਕੇ ਇੱਥੇ ਇਲਾਜ ਕਰਵਾਉਣ ਵਾਲੇ ਲੋਕਾਂ ਦੀ ਗਿਣਤੀ 803 ਹੋ ਚੁੱਕੀ ਹੈ ਜਿਨ੍ਹਾਂ ‘ਚੋਂ 66 ਲੋਕਾਂ ਦੀ ਮੌਤ ਹੋ ਚੁੱਕੀ ਹੈ। ਲੁਧਿਆਣਾ ‘ਚ ਅੱਜ ਤੱਕ 94816 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਇਸ ਦੇ ਨਾਲ ਹੀ ਪੈਡਿੰਗ ਪਏ 269 ਸੈਂਪਲਾਂ ਦੀ ਰਿਪੋਰਟ ਮਿਲੀ ਹੈ , ਜਿਨ੍ਹਾਂ ‘ਚੋਂ 266 ਲੁਧਿਆਣਾ ਦੇ ਹਨ। ਜ਼ਿਲ੍ਹੇ ‘ਚੋਂ 5118 ਲੋਕ ਸਿਹਤਯਾਬ ਹੋ ਚੁੱਕੇ ਹਨ।