ludhiana corona positive cases:ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਜਾਰੀ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਜ਼ਿਲ੍ਹੇ ‘ਚ 43 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 40 ਲੁਧਿਆਣਾ ਦੇ ਅਤੇ 3 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਦੱਸ ਦੇਈਏ ਕਿ ਜ਼ਿਲ੍ਹੇ ‘ਚ ਹੁਣ ਤੱਕ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 1287 ਤੱਕ ਪਹੁੰਚ ਚੁੱਕੀ ਹੈ ਜਦਕਿ ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ‘ਚ ਹੁਣ 576 ਸਰਗਰਮ ਕੇਸ ਹਨ। ਸਿਵਲ ਸਰਜਨ ਡਾ.ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੇ ਹਸਪਤਾਲਾਂ ‘ਚੋਂ ਦੂਜੇ ਸ਼ਹਿਰਾਂ ਜਾਂ ਸੂਬਿਆਂ ਤੋਂ ਆ ਕੇ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ 241 ਤੱਕ ਪਹੁੰਚ ਗਈ ਹੈ ਜਦਕਿ ਇਨ੍ਹਾਂ ‘ਚ 27 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਖਤਰਨਾਕ ਕੋਰੋਨਾ ਦਾ ਕਹਿਰ ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੀ ਪੈ ਰਿਹਾ ਹੈ। ਬੀਤੇ ਦਿਨ ਸ਼ੁੱਕਰਵਾਰ ਨੂੰ ਜ਼ੋਨ ਡੀ ਦੇ ਜ਼ੋਨਲ ਕਮਿਸ਼ਨਰ ਕੁਲਪ੍ਰੀਤ ਸਿੰਘ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਜ਼ੋਨ ਡੀ ਦਫਤਰ ‘ਚ ਹਫੜਾ-ਦਫੜੀ ਮੱਚ ਗਈ ਸੀ ਅਤੇ ਉਨ੍ਹਾਂ ਦੇ ਦਫਤਰ ਸੈਨੇਟਾਈਜ਼ ਕਰਵਾ ਕੇ ਬੰਦ ਕਰ ਦਿੱਤੇ ਗਏ ਸੀ।