ludhiana corona positive cases: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਖਤਰਨਾਕ ਕੋਰੋਨਾਵਾਇਰਸ ਕਾਰਨ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਇੱਥੇ ਛੋਟੇ ਬੱਚੇ ਅਤੇ ਬਜ਼ੁਰਗ ਲੋਕ ਜਿਆਦਾ ਮਹਾਮਾਰੀ ਦੇ ਸ਼ਿਕਾਰ ਹੁੰਦੇ ਜਾ ਰਹੇ ਹਨ। ਦੱਸ ਦੇਈਏ ਕਿ ਬੀਤੇ ਦਿਨ ਭਾਵ ਸ਼ਨੀਵਾਰ ਨੂੰ ਪੌਣੇ 2 ਸਾਲਾਂ ਦੇ ਬੱਚੇ ਸਮੇਤ 17 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ‘ਚੋਂ 12 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਸੀ। ਇਸ ਦੇ ਨਾਲ ਹੀ 294 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ‘ਚੋਂ 263 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਰਹਿਣ ਵਾਲੇ ਸੀ।
ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ 11477 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 486 ਲੋਕਾਂ ਨੇ ਦਮ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਦੀ ਗਿਣਤੀ 1235 ਤੱਕ ਪਹੁੰਚ ਗਈ ਹੈ ਜਿਨ੍ਹਾਂ ‘ਚੋਂ 117 ਲੋਕਾਂ ਦੀ ਮੌਤ ਹੋ ਗਈ ਹੈ। ਲੁਧਿਆਣਾ ਜ਼ਿਲ਼੍ਹੇ ‘ਚ ਇਸ ਸਮੇਂ 1751 ਸਰਗਰਮ ਮਾਮਲੇ ਹਨ।
ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ ਹੁਣ ਤੱਕ ਜ਼ਿਲ੍ਹੇ ਭਰ ‘ਚੋਂ 1,28,238 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 1,26,574 ਦੀ ਰਿਪੋਰਟ ਮਿਲ ਚੁੱਕੀ ਹੈ। ਇਨ੍ਹਾਂ ‘ਚੋਂ 1,13,862 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਮਿਲੀ ਹੈ। ਅੰਕੜਿਆਂ ਮੁਤਾਬਕ ਕੋਰੋਨਾ ਪਾਜ਼ੀਟਿਵ 11477 ਮਾਮਲਿਆਂ ‘ਚੋਂ ਜਗਰਾਓ ਦੇ 396, ਰਾਏਕੋਟ ਦੇ 180, ਖੰਨਾ ਦੇ 366, ਸਮਰਾਲਾ ਦੇ 141, ਪਾਇਲ ਦੇ 206 ਅਤੇ ਲੁਧਿਆਣਾ ਸ਼ਹਿਰ ਦੇ 10,188 ਮਾਮਲੇ ਸ਼ਾਮਿਲ ਹਨ। ਜ਼ਿਲ੍ਹੇ ਭਰ ‘ਚੋਂ 36,270 ਲੋਕਾਂ ਨੂੰ ਕੁਆਰੰਟਾਈਨ ਕੀਤਾ ਗਿਆ ਸੀ ਜਦਕਿ ਮੌਜੂਦਾ ਸਮੇਂ 5155 ਲੋਕ ਆਈਸੋਲੇਟ ਹਨ।