Ludhiana Corona Positive Cases: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਅੱਜ ਲੁਧਿਆਣਾ ‘ਚ 294 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ 256 ਲੁਧਿਆਣਾ ਦੇ ਅਤੇ 38 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ ਜਦਕਿ ਅੱਜ 18 ਮਰੀਜ਼ਾਂ ਨੇ ਦਮ ਤੋੜਿਆ ਹੈ, ਜਿਨ੍ਹਾਂ ‘ਚੋਂ 12 ਲੁਧਿਆਣਾ ਦੀਆਂ ਹਨ ਅਤੇ 1 ਸੰਗਰੂਰ, 1 ਫਾਜ਼ਿਲਕਾ, 1 ਮੁਕਤਸਰ, 1 ਬਰਨਾਲਾ, 1 ਹਰਿਆਣਾ ਅਤੇ ਦਿੱਲੀ ਨਾਲ ਸਬੰਧਿਤ ਹਨ। ਇਸ ਦੌਰਾਨ ਰਾਹਤ ਭਰੀ ਖਬਰ ਵੀ ਸਾਹਮਣੇ ਆਈ ਹੈ ਕਿ ਅੱਜ ਤੱਕ 10633 ਲੋਕ ਭਾਵ 81 ਫੀਸਦੀ ਲੋਕ ਠੀਕ ਵੀ ਹੋ ਚੁੱਕੇ ਹਨ।
ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 13010 ਤੱਕ ਪਹੁੰਚ ਚੁੱਕੀ ਹੈ ਜਦਕਿ 558 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 1421 ਤੱਕ ਪਹੁੰਚ ਗਈ ਹੈ ਜਦਕਿ 148 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਨਗਰ ‘ਚੋਂ ਹੁਣ ਤੱਕ 1,84,327 ਸੈਂਪਲ ਲਏ ਜਾ ਚੁੱਕੇ ਹਨ, ਜੋ ਕਿ ਆਰ.ਟੀ.ਪੀ.ਸੀ.ਆਰ- 133080, ਐਂਟੀਜਨ 50552 ਅਤੇ ਟਰੂਨੈਂਟ 695 ਆਦਿ ਸ਼ਾਮਿਲ ਹਨ।
ਅੰਕੜਿਆਂ ਮੁਤਾਬਕ ਮਹਾਨਗਰ ‘ਚ ਜਗਰਾਓ ਤੋਂ 442 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 14 ਲੋਕਾਂ ਦੀ ਮੌਤ ਹੋਈ, ਰਾਏਕੋਟ ਤੋਂ 193 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 5 ਲੋਕਾਂ ਦੀ ਮੌਤ ਹੋਈ, ਖੰਨਾ ਤੋਂ 399 ਮਾਮਲਿਆਂ ਦੀ ਪੁਸ਼ਟੀ ਹੋਈ 25 ਲੋਕਾਂ ਦੀ ਮੌਤ ਹੋਈ, ਸਮਰਾਲਾ ਤੋਂ 176 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 9 ਲੋਕਾਂ ਦੀ ਮੌਤ ਹੋਈ, ਪਾਇਲ ਤੋਂ 230 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 10 ਮੌਤਾਂ ਹੋਈਆਂ ਅਤੇ ਲੁਧਿਆਣਾ ਸ਼ਹਿਰ ਤੋਂ 11570 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 495 ਮੌਤਾਂ ਹੋ ਚੁੱਕੀਆਂ ਹਨ। ਜ਼ਿਲ੍ਹੇ ‘ਚ ਹੁਣ ਤੱਕ 38397 ਲੋਕਾਂ ਨੂੰ ਹੋਮ ਕੁਆਰੰਟਾਈਨ ਕੀਤਾ ਗਿਆ ਸੀ ਅਤੇ ਮੌਜੂਦਾ ਸਮੇਂ 4837 ਲੋਕ ਹੋਮ ਕੁਆਰੰਟਾਈਨ ‘ਚ ਹਨ।