Ludhiana Corona Positive Cases: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਅੱਜ ਕੋਰੋਨਾ ਦੇ 215 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਿਨ੍ਹਾਂ ‘ਚੋਂ 174 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਹਨ। ਇਸ ਦੇ ਨਾਲ ਹੀ ਅੱਜ 15 ਮਰੀਜ਼ਾਂ ਨੇ ਦਮ ਤੋੜਿਆ ਹੈ, ਜਿਨ੍ਹਾਂ ‘ਚ 9 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।
ਦੱਸਣਯੋਗ ਹੈ ਕਿ ਹੁਣ ਤੱਕ ਜ਼ਿਲ਼੍ਹੇ ਭਰ ‘ਚ ਕੋਰੋਨਾਵਾਇਰਸ ਦੇ 16599 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 677 ਮਰੀਜ਼ ਦਮ ਤੋੜ ਚੁੱਕੇ ਹਨ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਤੋਂ ਸਾਹਮਣੇ ਆਉਣ ਵਾਲੇ ਮਾਮਲਿਆਂ ਦੀ ਗਿਣਤੀ 1952 ਤੱਕ ਪਹੁੰਚ ਚੁੱਕੀ ਹੈ ਜਦਕਿ 206 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਰਾਹਤ ਭਰੀ ਖਬਰ ਇਹ ਵੀ ਸਾਹਮਣੇ ਆਈ ਹੈ ਕਿ ਜ਼ਿਲ੍ਹੇ ਭਰ ‘ਚੋਂ ਹੁਣ ਤੱਕ 86.63 ਫੀਸਦੀ ਭਾਵ 14380 ਲੋਕ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਹੁਣ ਤੱਕ ਜ਼ਿਲ੍ਹੇ ਭਰ ‘ਚੋਂ 237420 ਸੈਂਪਲ ਲਏ ਜਾ ਚੁੱਕੇ ਹਨ।
ਅੰਕੜਿਆਂ ਮੁਤਾਬਕ ਮਹਾਨਗਰ ‘ਚ ਜਗਰਾਓ ਤੋਂ 546 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 17 ਲੋਕਾਂ ਦੀ ਮੌਤ ਹੋਈ, ਰਾਏਕੋਟ ਤੋਂ 228 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 7 ਲੋਕਾਂ ਦੀ ਮੌਤ ਹੋਈ, ਖੰਨਾ ਤੋਂ 478 ਮਾਮਲਿਆਂ ਦੀ ਪੁਸ਼ਟੀ ਹੋਈ 27 ਲੋਕਾਂ ਦੀ ਮੌਤ ਹੋਈ, ਸਮਰਾਲਾ ਤੋਂ 219 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 14 ਲੋਕਾਂ ਦੀ ਮੌਤ ਹੋਈ, ਪਾਇਲ ਤੋਂ 255 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਤੇ 13 ਮੌਤਾਂ ਹੋਈਆਂ ਅਤੇ ਲੁਧਿਆਣਾ ਸ਼ਹਿਰ ਤੋਂ 14873 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 599 ਮੌਤਾਂ ਹੋ ਚੁੱਕੀਆਂ ਹਨ।