Ludhiana corona positive cases:ਲੁਧਿਆਣਾ ‘ਚ ਦਿਨ-ਬ-ਦਿਨ ਵੱਧ ਰਹੇ ਕੋਰੋਨਾ ਦੇ ਕਹਿਰ ਨੇ ਜਿੱਥੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ, ਉੱਥੇ ਹੀ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ ਬੀਤੇ ਦਿਨ ਸੋਮਵਾਰ ਨੂੰ 126 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 116 ਲੁਧਿਆਣਾ ਅਤੇ 10 ਮਰੀਜ਼ ਬਾਹਰੀ ਜ਼ਿਲ੍ਹਿਆਂ ਨਾਲ ਸਬੰਧਿਤ ਹਨ,ਜਦਕਿ 2 ਮਰੀਜ਼ਾਂ ਦੀ ਮੌਤ ਹੋਈ ਹੈ, ਹਾਲਾਂਕਿ ਸਿਹਤ ਵਿਭਾਗ ਨੇ 80 ਪਾਜ਼ੀਟਿਵ ਮਰੀਜ਼ਾ ਦਾ ਹੀ ਬਿਓਰਾ ਦਿੱਤਾ ਹੈ। ਦੱਸ ਦੇਈਏ ਕਿ ਜ਼ਿਲ੍ਹੇ ‘ਚ ਹੁਣ ਤੱਕ ਪੀੜ੍ਹਤ ਮਰੀਜ਼ਾਂ ਦੀ ਗਿਣਤੀ 1447 ਤੱਕ ਪਹੁੰਚ ਗਈ ਹੈ ਜਦਕਿ 33 ਮਰੀਜ਼ਾਂ ਦੀ ਮੌਤ ਹੋਈ ਹੈ।
ਦੱਸਣਯੋਗ ਹੈ ਕਿ ਸੋਮਵਾਰ ਨੂੰ ਜ਼ਿਲ੍ਹੇ ‘ਚ 2 ਮਰੀਜ਼ਾਂ ਦੀ ਮੌਤ ਹੋਈ, ਜਿਨ੍ਹਾਂ ‘ਚੋਂ ਇਕ 60 ਸਾਲਾਂ ਮਰੀਜ਼ ਨੇ ਸੀ.ਐੱਮ.ਸੀ ਹਸਪਤਾਲ ‘ਚ ਦਮ ਤੋੜ੍ਹਿਆ, ਜੋ ਕਿ 5 ਜੁਲਾਈ ਨੂੰ ਹਸਪਤਾਲ ‘ਚ ਭਰਤੀ ਸੀ। ਇਸ ਦੇ ਨਾਲ ਹੀ ਦੂਜੇ ਮਰੀਜ਼ ਡੀ.ਐੱਮ.ਸੀ ਹਸਪਤਾਲ ‘ਚ ਦਮ ਤੋੜ੍ਹਿਆ, ਜੋ ਕਿ ਜਲੰਧਰ ਦਾ ਰਹਿਣ ਵਾਲਾ ਸੀ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਹੁਣ ਤੱਕ 3 ਨਵੇਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾਏ ਗਏ ਹਨ।