ludhiana corona positive cases: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਹੁਣ ਕੋਰੋਨਾ ਦੀ ਰਫਤਾਰ ਥੋੜ੍ਹੀ ਮੱਠੀ ਹੋਈ ਹੈ। ਜਾਣਕਾਰੀ ਮੁਤਾਬਕ ਹੁਣ ਬੀਤੇ ਦਿਨ ਭਾਵ ਬੁੱਧਵਾਰ ਨੂੰ ਕੋਰੋਨਾ ਦੇ 212 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 184 ਲੋਕ ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ 14 ਲੋਕਾਂ ਨੇ ਦਮ ਤੋੜਿਆ, ਜਿਨ੍ਹਾਂ ‘ਚੋਂ 11 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ ਕੁਮਾਰ ਬੱਗਾ ਨੇ ਕੋਰੋਨਾ ਦੇ ਤਾਜਾ ਅੰਕੜਿਆਂ ਦੀ ਪੁਸ਼ਟੀ ਕੀਤੀ ਗਈ ਹੈ।ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 204 ਮਰੀਜ਼ਾਂ ਨੂੰ ਹੋਮ ਕੁਆਰਨਟਾਈਨ ਕੀਤਾ ਗਿਆ ਹੈ ਅਤੇ 928 ਮਰੀਜ਼ਾਂ ਨੂੰ ਹੋਮ ਆਈਸੋਲੇਟ ਕੀਤਾ ਗਿਆ ਹੈ। ਜ਼ਿਲ੍ਹੇ ‘ਚ ਹੁਣ 1509 ਸਰਗਰਮ ਮਾਮਲੇ ਹਨ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਹੁਣ ਤੱਕ 688 ਕੋਰੋਨਾ ਪੀੜਤ ਮਰੀਜ਼ ਦਮ ਤੋੜ ਚੁੱਕੇ ਹਨ ਜਦਕਿ 16783 ਕੋਰੋਨਾ ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ।ਇਸ ਤੋਂ ਇਲਾਵਾ ਬਾਹਰਲੇ ਜ਼ਿਲ੍ਹਿਆਂ ਤੋਂ ਕੋਰੋਨਾ ਪੀੜਤ ਮਰੀਜਾਂ ਦੀ ਗਿਣਤੀ 1980 ਤੱਕ ਪਹੁੰਚ ਗਈ ਹੈ। ਇਸ ਦੌਰਾਨ ਰਾਹਤ ਭਰੀ ਖਬਰ ਇਹ ਵੀ ਸਾਹਮਣੇ ਆਈ ਹੈ ਕਿ ਹੁਣ ਤੱਕ 86.89 ਫੀਸਦੀ ਭਾਵ 14583 ਕੋਰੋਨਾ ਮਰੀਜ਼ਾਂ ਸਿਹਤਯਾਬ ਹੋ ਚੁੱਕੇ ਹਨ। ਸਿਹਤ ਵਿਭਾਗ ਵੱਲ਼ੋਂ 2,42,619 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ।