ludhiana corona positive cases: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਕੋਰੋਨਵਾਇਰਸ ਦੀ ਦੂਜੀ ਲਹਿਰ ਨੇ ਖਤਰਨਾਕ ਰੂਪ ਧਾਰਨ ਕੀਤਾ ਹੋਇਆ ਹੈ, ਜਿਸ ਕਾਰਨ ਆਏ ਦਿਨ ਪਾਜ਼ੀਟਿਵ ਮਰੀਜ਼ਾਂ ਦੇ ਨਾਲ-ਨਾਲ ਦਮ ਤੋੜਨ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵੱਧਦੀ ਹੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ 286 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚ 41 ਮਾਮਲੇ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ਅਤੇ 245 ਲੁਧਿਆਣਾ ਦੇ ਮਾਮਲੇ ਹਨ। ਅੱਜ 10 ਪੀੜਤਾਂ ਮਰੀਜ਼ਾਂ ਨੇ ਦਮ ਤੋੜਿਆ ਹੈ, ਜਿਨ੍ਹਾਂ ‘ਚੋਂ 6 ਲੁਧਿਆਣਾ ਦੇ ਹਨ ਜਦਕਿ 2 ਜਲੰਧਰ, 1 ਮੋਗਾ ਅਤੇ 1 ਨਵਾਂਸ਼ਹਿਰ ਦਾ ਸੀ। ਇਹ ਵੀ ਦੱਸਿਆ ਜਾਂਦਾ ਹੈ ਕਿ ਪਾਜ਼ੀਟਿਵ ਮਿਲੇ 286 ਮਾਮਲਿਆਂ ‘ਚੋਂ 49 ਸਕੂਲ ਦੇ ਵਿਦਿਆਰਥੀ ਵੀ ਸ਼ਾਮਿਲ ਹਨ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਕੋਰੋਨਾ ਵਾਇਰਸ ਦੀ ਰਫਤਾਰ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਵੀ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਤਹਿਤ
ਸੋਮਵਾਰ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਵੈਕਸੀਨੇਸ਼ਨ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ‘ਚ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਹੈ ਕਿ ਸੁਸਾਇਟੀ, ਜਰਨਲਿਸਟਸ ਅਤੇ ਸਾਰੇ ਬੈਂਕਾਂ ‘ਚ ਕੰਮ ਕਰਨ ਵਾਲੇ ਵਿਅਕਤੀਆਂ, ਸਾਰੇ ਵਿਦਿਅਕ ਸੰਸਥਾਵਾਂ ਦੇ ਸਟਾਫ, Covid-19 ਦੇ ਫੈਲਣ ਨੂੰ ਰੋਕਣ ਲਈ ਕੰਮ ਕਰਨ ਵਾਲੀਆਂ ਐਨ.ਜੀ.ਓਜ਼ ਦੇ ਸਾਰੇ ਮੈਂਬਰ, ਸਹਿਕਾਰੀ ਸਭਾਵਾਂ ਅਤੇ ਖੁਰਾਕ ਅਨਾਜ ਸੁਸਾਇਟੀਆਂ ਦੇ ਸਾਰੇ ਅਧਿਕਾਰੀ ਅਤੇ ਅਦਾਲਤਾਂ ਦੇ ਵਕੀਲ / ਨਿਆਂਇਕ ਅਮਲੇ ਹੁਣ ਟੀਕਾ ਲਗਵਾ ਸਕਦੇ ਹਨ।
ਇਹ ਵੀ ਦੇਖੋ—