ludhiana corona positive cases: ਲੁਧਿਆਣਾ ‘ਚ ਖਤਰਨਾਕ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ ਅੱਜ 57 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦਕਿ 1 ਪੀੜ੍ਹਤ ਮਰੀਜ਼ ਦੀ ਮੌਤ ਹੋ ਗਈ ਹੈ। ਇਸ ਸਬੰਧੀ ਸਿਵਲ ਸਰਜਨ ਡਾਕਟਰ ਰਾਜ਼ੇਸ਼ ਬੱਗਾ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਹੈ ਕਿ ਅੱਜ ਭਾਵ ਵੀਰਵਾਰ ਨੂੰ ਜ਼ਿਲ੍ਹੇ ‘ਚ ਕੋਰੋਨਾ ਨਾਲ 55 ਸਾਲਾਂ ਵਿਅਕਤੀ ਦੀ ਮੌਤ ਹੋਈ ਹੈ, ਜੋ ਕਿ ਬਸਤੀ ਜੋਧੇਵਾਲ ਦਾ ਰਹਿਣ ਵਾਲਾ ਹੈ ਅਤੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਭਰਤੀ ਸੀ, ਜਿੱਥੇ ਅੱਜ ਉਸ ਨੇ ਦਮ ਤੋੜ੍ਹਿਆ ਹੈ।
ਸਿਵਲ ਸਰਜਨ ਡਾਕਟਰ ਰਾਜ਼ੇਸ਼ ਬੱਗਾ ਨੇ ਜ਼ਿਲ੍ਹੇ ਦੀ ਤਾਜ਼ਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਤੱਕ ਲੁਧਿਆਣਾ ‘ਚ 47149 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਅੱਜ ਪੈਡਿੰਗ ਰਿਪੋਰਟਾਂ ‘ਚ 27 ਸੈਂਪਲਾਂ ਦੀ ਰਿਪੋਰਟ ਪਾਜ਼ੀਟਿਵ ਮਿਲੀ ਹੈ, ਜਿਨ੍ਹਾਂ ‘ਚੋਂ 26 ਲੁਧਿਆਣਾ ਅਤੇ 1 ਅੰਮ੍ਰਿਤਸਰ ਤੋਂ ਹੈ। ਜ਼ਿਲ੍ਹੇ ‘ਚ ਹੁਣ ਤੱਕ 1626 ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 40 ਮੌਤਾਂ ਹੋ ਚੁੱਕੀਆਂ ਹਨ। ਲੁਧਿਆਣਾ ‘ਚ ਬਾਹਰੋਂ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 290 ਤੱਕ ਪਹੁੰਚ ਗਈ ਹੈ, ਜਦਕਿ ਬਾਹਰੋਂ ਆਏ ਮਰੀਜ਼ਾਂ ‘ਚੋਂ ਮਰਨ ਵਾਲਿਆਂ ਦੀ ਗਿਣਤੀ 33 ਤੱਕ ਪਹੁੰਚ ਗਈ ਹੈ। ਅੱਜ ਜ਼ਿਲ੍ਹੇ ‘ਚੋਂ 1100 ਸੈਂਪਲ ਲੈ ਕੇ ਭੇਜੇ ਗਏ ਹਨ।