ludhiana corona positive cases: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਨੇ ਜੁਲਾਈ ਮਹੀਨੇ ਦੌਰਾਨ ਕਾਫੀ ਕਹਿਰ ਮਚਾਇਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਭਾਵ ਮੰਗਲਵਾਰ ਨੂੰ ਕੋਰੋਨਾ ਦੇ 33 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 1 ਮਹਿਲਾ ਦੀ ਮੌਤ ਹੋਈ। ਇਨ੍ਹਾਂ 33 ਮਾਮਲਿਆਂ ‘ਚੋਂ 28 ਜ਼ਿਲ੍ਹੇ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਮਹਾਨਗਰ ‘ਚ ਹੁਣ ਤੱਕ ਕੋਰੋਨਾ ਪੀੜ੍ਹਤਾਂ ਦੀ ਗਿਣਤੀ 1954 ਤੱਕ ਪਹੁੰਚ ਚੁੱਕੀ ਹੈ ਜਦਕਿ 49 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਦੱਸਣਯੋਗ ਹੈ ਕਿ ਲੁਧਿਆਣਾ ‘ਚੋਂ ਸੋਮਵਾਰ ਨੂੰ 90 ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚ 83 ਮਹਾਨਗਰ ਦੇ ਅਤੇ 7 ਹੋਰ ਜਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ 2 ਮਰੀਜ਼ਾਂ ਨੇ ਦਮ ਤੋੜ੍ਹਿਆ ਸੀ। ਇਸ ਤੋਂ ਇਲਾਵਾ ਹੋਰਨਾਂ ਜ਼ਿਲ੍ਹਿਆਂ ‘ਚ ਇੱਥੇ ਭਰਤੀ ਮਰੀਜ਼ਾਂ ਦੀ ਗਿਣਤੀ 318 ਤੱਕ ਪਹੁੰਚ ਗਈ ਹੈ, ਜਿਨ੍ਹਾਂ ‘ਚੋਂ 34 ਮਰੀਜ਼ਾਂ ਦੀ ਮੌਤ ਹੋ ਗਈ ਹੈ।






















