ludhiana corona positive death: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਕਾਰਨ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ।ਅੱਜ ਜ਼ਿਲ੍ਹੇ ਦੇ ਐੱਸ.ਪੀ.ਐੱਸ. ਹਸਪਤਾਲ ‘ਚ ਇਕ ਹੋਰ ਕੋਰੋਨਾ ਪੀੜ੍ਹਤ ਮਰੀਜ਼ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ ਕੋਰੋਨਾ ਪੀੜ੍ਹਤ 85 ਸਾਲਾ ਬਜ਼ੁਰਗ ਦੀ ਮੌਤ ਹੋਈ ਹੈ, ਜੋ ਕਿ ਪਿੰਡ ਬਹਾਦਰਕੇ ਭੱਟੀਆ ਦਾ ਰਹਿਣ ਵਾਲਾ ਸੀ। 12 ਜੂਨ ਨੂੰ ਬਜ਼ੁਰਗ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ 19 ਜੂਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਅੱਜ ਉਸ ਦੀ ਮੌਤ ਹੋ ਗਈ। ਮ੍ਰਿਤਕ ਬਜ਼ੁਰਗ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਦਮੇ ਦੀ ਬੀਮਾਰੀ ਨਾਲ ਵੀ ਪੀੜ੍ਹਤ ਦੱਸਿਆ ਜਾ ਰਿਹਾ ਹੈ।
ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਜ਼ਿਲੇ ‘ਚ ਹੁਣ ਤੱਕ ਕੋਰੋਨਾ ਮ੍ਰਿਤਕਾਂ ਦੀ ਗਿਣਤੀ 18 ਤੱਕ ਪਹੁੰਚ ਚੁੱਕਿਆ ਹੈ ਅਤੇ ਜ਼ਿਲੇ ‘ਚ ਜ਼ਿਲ੍ਹੇ ‘ਚ ਹੁਣ ਤੱਕ ਕੋਰੋਨਾ ਪੀੜ੍ਹਤ ਮਰੀਜ਼ਾਂ ਦੀ ਗਿਣਤੀ 589 ਤੱਕ ਪਹੁੰਚ ਚੁੱਕੀ ਹੈ।