ludhiana corona positive death: ਲੁਧਿਆਣਾ ‘ਚ ਕੋਰੋਨਾ ਦੇ ਮਾਮਲੇ ਦਿਨ-ਬ-ਦਿਨ ਵੱਧਦੇ ਹੀ ਜਾ ਰਹੇ ਹਨ। ਤਾਜ਼ਾ ਮਾਮਲਾ ਹੁਣ ਜ਼ਿਲ੍ਹੇ ਦੇ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ (DMCH) ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਕੋਰੋਨਾ ਪੀੜ੍ਹਤ 50 ਸਾਲਾਂ ਮਰੀਜ਼ ਦੀ ਮੌਤ ਹੋ ਗਈ ਹੈ। ਜਾਣਕਾਰੀ ਮਿਲੀ ਹੈ ਕਿ ਇਹ ਮ੍ਰਿਤਕ ਮਰੀਜ਼ ਬਠਿੰਡਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਜੋ ਕਿ 15 ਜੂਨ ਨੂੰ DMCH ਹਸਪਤਾਲ ‘ਚ ਭਰਤੀ ਕੀਤਾ ਗਿਆ ਸੀ। ਡੀ. ਐੱਮ.ਸੀ.ਐੱਚ ਦੇ ਮੈਡੀਕਲ ਸੁਪਰਡੈਂਟ ਡਾਕਟਰ ਅਸ਼ਵਨੀ ਚੌਧਰੀ ਨੇ ਇਸ ਮੌਤ ਦੀ ਪੁਸ਼ਟੀ ਕੀਤੀ।
ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਇੱਕਠੇ 65 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚ 61 ਜ਼ਿਲ੍ਹੇ ਨਾਲ ਸਬੰਧਿਤ ਹਨ ਜਦਕਿ 5 ਦੂਜੇ ਜ਼ਿਲ੍ਹਿਆਂ ਤੋਂ ਹਨ। ਜ਼ਿਲ੍ਹੇ ‘ਚ ਹੁਣ ਤੱਕ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 728 ਤੱਕ ਪਹੁੰਚ ਚੁੱਕੀ ਹੈ ਜਦਕਿ ਹੁਣ ਤੱਕ 19 ਮੌਤਾਂ ਹੋ ਚੁੱਕੀਆਂ ਹਨ। ਜ਼ਿਲ੍ਹੇ ‘ਚ ਹੁਣ 221 ਸਰਗਰਮ ਮਾਮਲੇ ਗਨ ਅਤੇ 177 ਮਰੀਜ਼ ਬਾਹਰਲੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ।