ludhiana corona positive death: ਲੁਧਿਆਣਾ ‘ਚ ਖਤਰਨਾਕ ਕੋਰੋਨਾ ਵਾਇਰਸ ਕਾਰਨ ਹਾਲਾਤ ਦਿਨੋ-ਦਿਨ ਬੇਕਾਬੂ ਹੁੰਦੇ ਜਾ ਰਹੇ ਹਨ। ਤਾਜ਼ਾ ਜਾਣਕਾਰੀ ਮੁਤਾਬਕ ਅੱਜ ਭਾਵ ਮੰਗਲਵਾਰ ਸਵੇਰਸਾਰ ਇਕ ਹੋਰ ਕੋਰੋਨਾ ਪੀੜਤ ਮਰੀਜ਼ ਨੇ ਦਮ ਤੋੜ ਦਿੱਤਾ ਹੈ। ਦੱਸ ਦੇਈਏ ਕਿ ਇਹ ਮਰੀਜ਼ ਜ਼ਿਲ੍ਹੇ ਦੇ ਛਾਉਣੀ ਮੁਹੱਲਾ ਨਿਵਾਸੀ 60 ਸਾਲਾਂ ਵਿਅਕਤੀ ਸੀ, ਜਿਸ ਨੂੰ ਸਾਹ ਲੈਣ ‘ਚ ਸਮੱਸਿਆ, ਸ਼ੂਗਰ ਦੀ ਬੀਮਾਰੀ ਅਤੇ ਹਾਈ ਬੀ.ਪੀ ਦੀ ਵੀ ਸ਼ਿਕਾਇਤ ਸੀ।
ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ 2687 ਕੋਰੋਨਾ ਪੀੜਤ ਮਾਮਲਿਆਂ ਦੀ ਗਿਣਤੀ ਪਹੁੰਚ ਚੁੱਕੀ ਹੈ ਜਦਕਿ 66 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੋਰ ਸ਼ਹਿਰਾਂ ਤੋਂ ਆ ਕੇ ਸਥਾਨਿਕ ਹਸਪਤਾਲਾਂ ‘ਚ ਦਾਖਲ ਹੋਣ ਵਾਲੇ ਮਰੀਜ਼ਾਂ ‘ਚ 395 ਮਰੀਜ਼ ਪਾਜ਼ੀਟਿਵ ਆ ਚੁੱਕੇ ਹਨ, ਜਿਨ੍ਹਾਂ ‘ਚੋਂ 37 ਲੋਕਾਂ ਦੀ ਮੌਤ ਹੋ ਚੁੱਕੀ ਹੈ।