ludhiana corona report positive: ਲੁਧਿਆਣਾ ‘ਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ 24 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਦੀ ਚਿੰਤਾ ਉਸ ਸਮੇਂ ਵੱਧ ਗਈ, ਜਦੋਂ ਕੰਟੇਨਮੈਂਟ ਐਲਾਨੇ ਜ਼ੋਨ ਪ੍ਰੇਮ ਨਗਰ ‘ਚੋਂ ਇਕੱਠੇ 10 ਨਵੇਂ ਮਾਮਲੇ ਸਾਹਮਣੇ ਆਏ। ਦੂਜੇ ਪਾਸੇ ਸ਼ਹਿਰ ਦੇ ਹੋਰ ਹਸਪਤਾਲਾਂ ਤੋਂ 14 ਲੋਕ ਕੋਰੋਨਾ ਪਾਜ਼ੀਟਿਵ ਮਿਲੇ।
ਇਸ ਤੋਂ ਇਲਾਵਾ ਸ਼ੁੱਕਰਵਾਰ ਨੂੰ ਜ਼ਿਲ੍ਹੇ ‘ਚ 2 ਕੋਰੋਨਾ ਮਰੀਜ਼ਾਂ ਦੀ ਮੌਤ ਵੀ ਹੋਈ ਸੀ, ਜੋ ਕਿ ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਸੀ। ਇਨ੍ਹਾਂ ਮ੍ਰਿਤਕ ਮਰੀਜ਼ਾਂ ‘ਚੋਂ ਇਕ 50 ਸਾਲਾਂ ਵਿਅਕਤੀ ਮੋਗਾ ਦਾ ਰਹਿਣ ਵਾਲਾ ਸੀ, ਜੋ ਕਿ ਮੋਹਨ ਦਾਈ ਓਸਵਾਲ ਹਸਪਤਾਲ ‘ਚ ਦਾਖਲ ਸੀ ਅਤੇ ਦੂਜਾ 33 ਸਾਲਾ ਵਿਅਕਤੀ ਬਰਨਾਲਾ ਦਾ ਰਹਿਣ ਵਾਲਾ ਸੀ, ਜੋ ਕਿ ਦਯਾਨੰਦ ਹਸਪਤਾਲ ‘ਚ ਦਾਖਲ ਸੀ। ਦੱਸਿਆ ਜਾਂਦਾ ਹੈ ਕਿ ਇਨ੍ਹਾਂ ਮਾਮਲਿਆਂ ਦੀ ਸਿਵਲ ਸਰਜਨ ਡਾਕਟਰ ਰਾਜੇਸ਼ ਕੁਮਾਰ ਬੱਗਾ ਨੇ ਪੁਸ਼ਟੀ ਕੀਤੀ। ਜ਼ਿਲ੍ਹੇ ‘ਚ ਕੋਰੋਨਾ ਦੇ ਕੁੱਲ 489 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 175 ਲੋਕ ਠੀਕ ਵੀ ਹੋ ਚੁੱਕੇ ਹਨ।