ludhiana Corona victims cases: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਕੋਰੋਨਾਵਾਇਰਸ ਨੇ ਫਿਰ ਤੋਂ ਤੇਜ਼ੀ ਨਾਲ ਰਫਤਾਰ ਫੜ ਲਈ ਹੈ। ਇੰਨਾ ਹੀ ਨਹੀਂ ਪੀੜਤ ਦੇ ਜਿਆਦਾ ਮਾਮਲੇ ਸਕੂਲਾਂ ‘ਚ ਵੀ ਸਾਹਮਣੇ ਆ ਰਹੇ ਹਨ। ਇਸ ਦੇ ਚੱਲਦਿਆਂ ਬੀਤੇ ਦਿਨ ਭਾਵ ਬੁੱਧਵਾਰ ਨੂੰ ਲੁਧਿਆਣਾ ‘ਚ ਕੋਰੋਨਾ ਤੋਂ ਪ੍ਰਭਾਵਿਤ 95 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ‘ਚ ਲੁਧਿਆਣਾ ਨਾਲ ਸਬੰਧਿਤ 79 ਮਰੀਜ਼ ਜਦਕਿ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ 16 ਮਰੀਜ ਸ਼ਾਮਿਲ ਹਨ। ਦੱਸ ਦੇਈਏ ਕਿ ਪਾਜ਼ੀਟਿਵ ਮਾਮਲਿਆਂ ‘ਚ ਡੀ.ਐੱਮ.ਸੀ ਹਸਪਤਾਲ ਦੀ ਸਟਾਫ ਨਰਸ, 2 ਪੁਲਿਸ ਮੁਲਾਜ਼ਮ ਅਤੇ ਮੁੱਲਾਂਪੁਰ ਡਿਸਪੈਂਸਰੀ ਦਾ ਡਾਕਟਰ ਵੀ ਸ਼ਾਮਿਲ ਹੈ। ਜ਼ਿਲ੍ਹੇ ‘ਚ ਹੁਣ ਕੋਰੋਨਾ ਦੇ ਸਰਗਰਮ ਮਾਮਲਿਆਂ ਦਾ ਅੰਕੜਾ 500 ਦੇ ਕਰੀਬ ਪਹੁੰਚ ਚੁੱਕਿਆ ਹੈ।
ਦੱਸਣਯੋਗ ਹੈ ਕਿ ਮਹਾਨਗਰ ‘ਚ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 31,013 ਨੂੰ ਪਹੁੰਚ ਚੁੱਕਿਆ ਹੈ, ਜਿਨ੍ਹਾਂ ‘ਚ 26,861 ਮਰੀਜ਼ ਲੁਧਿਆਣਾ ਨਾਲ ਜਦਕਿ 4152 ਮਰੀਜ਼ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਅੱਜ ਤੱਕ 28,941 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ, ਉਨ੍ਹਾਂ ‘ਚ 25,340 ਮਰੀਜ਼ ਲੁਧਿਆਣਾ ਨਾਲ ਅਤੇ 3601 ਮਰੀਜ਼ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਸਮੁੱਚੇ ਜ਼ਿਲ੍ਹੇ ‘ਚ ਇਸ ਵੇਲੇ 546 ਮਰੀਜ ਐਕਟਿਵ ਹਾਲਤ ਵਿਚ ਹਨ, ਜਿਨ੍ਹਾਂ ‘ਚ 495 ਜ਼ਿਲ੍ਹਾ ਲੁਧਿਆਣਾ ਨਾਲ ਜਦਕਿ 51 ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਕੋਰੋਨਾ ਵਾਇਰਸ ਤੋਂ ਪੀੜ੍ਹਤਾਂ ‘ਚੋਂ ਸਿਹਤਯਾਬੀ ਹਾਸਲ ਕਰਨ ਵਾਲਿਆਂ ਦੀ ਦਰ 94.33 ਫ਼ੀਸਦੀ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ ਦਾ ਅੰਕੜਾ 1523 ਹੀ ਹੈ, ਜਿਸ ‘ਚ 1023 ਮ੍ਰਿਤਕ ਮਰੀਜ਼ ਲੁਧਿਆਣਾ ਦੇ ਜਦਕਿ 500 ਮ੍ਰਿਤਕ ਮਰੀਜ਼ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।
ਇਹ ਵੀ ਦੇਖੋ-–